ਤਾਜਾ ਖਬਰਾਂ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ, ਜਿੱਥੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਦਿੱਤੀ ਵਿਵਾਦਿਤ ਟਿੱਪਣੀ ਲਈ 87 ਸਾਲਾ ਕਿਸਾਨ ਬੇਬੇ ਮਹਿੰਦਰ ਕੌਰ ਤੋਂ ਸਰਜਨਿਕ ਤੌਰ 'ਤੇ ਮੁਆਫ਼ੀ ਮੰਗੀ। ਅਦਾਲਤ ਅੰਦਰ ਕੰਗਨਾ ਨੇ ਬੇਬੇ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਾਹਮਣੇ ਖ਼ੇਦ ਪ੍ਰਗਟ ਕੀਤਾ। ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਵੀ ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਦਾ ਮਨ ਦੁਖਾਉਣਾ ਨਹੀਂ ਚਾਹੁੰਦੀ ਸੀ ਅਤੇ ਜੇ ਕਿਸੇ ਨੂੰ ਉਨ੍ਹਾਂ ਦੀ ਗੱਲ ਨਾਲ ਦੁੱਖ ਪਹੁੰਚਿਆ ਹੈ ਤਾਂ ਉਹ ਇਸ ਲਈ ਦਿਲੋਂ ਮੁਆਫ਼ੀ ਮੰਗਦੀ ਹੈ।
ਇਹ ਮਾਮਲਾ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲੇ ਕਿਸਾਨ ਅੰਦੋਲਨ ਦੌਰਾਨ ਦਾ ਹੈ। ਕੰਗਨਾ ਰਨੌਤ ਨੇ ਉਸ ਵੇਲੇ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੀ ਤਸਵੀਰ ਨਾਲ ਲਿਖਿਆ ਗਿਆ ਸੀ ਕਿ ਉਹ 100 ਰੁਪਏ ਲੈ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਹੈ। ਇਸ ਟਿੱਪਣੀ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਬੇਬੇ ਮਹਿੰਦਰ ਕੌਰ ਨੇ ਇਸ ਮਾਮਲੇ ਵਿੱਚ ਅਦਾਲਤ ਦਾ ਰੁਖ ਕੀਤਾ।
ਅਦਾਲਤ ਵਿੱਚ ਕੰਗਨਾ ਨੇ ਸਪਸ਼ਟੀਕਰਨ ਦਿੱਤਾ ਕਿ ਉਨ੍ਹਾਂ ਨੇ ਖੁਦ ਟਿੱਪਣੀ ਨਹੀਂ ਕੀਤੀ ਸੀ, ਸਗੋਂ ਇੱਕ ਵਕੀਲ ਦੀ ਪੋਸਟ ਰੀ-ਪੋਸਟ ਕੀਤੀ ਸੀ, ਪਰ ਜੇ ਇਸ ਨਾਲ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਉਹ ਖ਼ੇਦ ਪ੍ਰਗਟ ਕਰਦੀਆਂ ਹਨ। ਆਪਣੇ ਪੁਰਾਣੇ ਟਵੀਟ ਵਿੱਚ ਕੰਗਨਾ ਨੇ ਲਿਖਿਆ ਸੀ, “ਹਾਹਾਹਾ, ਇਹ ਉਹੀ ਦਾਦੀ ਹੈ ਜਿਸਨੂੰ ਟਾਈਮ ਮੈਗਜ਼ੀਨ ਨੇ ਭਾਰਤ ਦੀ ਸ਼ਕਤੀਸ਼ਾਲੀ ਔਰਤ ਵਜੋਂ ਦਰਸਾਇਆ ਸੀ। ਉਹ 100 ਰੁਪਏ ਵਿੱਚ ਉਪਲਬਧ ਹੈ। ਪਾਕਿਸਤਾਨੀ ਪੱਤਰਕਾਰ ਭਾਰਤ ਦਾ ਪੀਆਰ ਹਾਈਜੈਕ ਕਰ ਰਹੇ ਹਨ।” ਹੁਣ, ਕੰਗਨਾ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਇਹ ਗੱਲਾਂ “ਜਾਣੇ ਅਣਜਾਣੇ ਵਿੱਚ” ਹੋ ਗਈਆਂ ਸਨ ਅਤੇ ਉਹ ਇਸ ਲਈ ਦਿਲੋਂ ਮੁਆਫ਼ੀ ਮੰਗਦੀ ਹੈ ।
Get all latest content delivered to your email a few times a month.