ਤਾਜਾ ਖਬਰਾਂ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਜਾਗਰਤੀ ਯਾਤਰਾ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੀ। ਦੇਸ਼ ਦੇ ਨੌ ਰਾਜਾਂ ਤੋਂ ਗੁਜ਼ਰਦਿਆਂ ਆਈ ਇਸ ਨਗਰ ਕੀਰਤਨ ਯਾਤਰਾ ਦਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਚੌਂਕ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਗਾਰਿਆਂ ਅਤੇ ਜਗਾਰਿਆਂ ਦੀ ਗੂੰਜ ਵਿੱਚ ਸਵਾਗਤ ਕੀਤਾ ਗਿਆ।
ਗੁਰੂ ਸਾਹਿਬ ਦੇ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿੱਚ ਸਜਾ ਕੇ ਯਾਤਰਾ ਮੇਨ ਬਾਜ਼ਾਰ ਰਾਹੀਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਪੁੱਜ ਕੇ ਸੰਪੰਨ ਹੋਈ। ਇਸ ਜਾਗਰਤੀ ਯਾਤਰਾ ਦਾ ਮੁੱਖ ਉਦੇਸ਼ ਦੇਸ਼ ਭਰ ਦੇ ਲੋਕਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁਤੀ ਸ਼ਹਾਦਤ ਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਜਾਗਰੂਕ ਕਰਨਾ ਹੈ।
ਇਸੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨਾਲ ਜੁੜੀਆਂ ਯਾਤਰਾਵਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੜਕਾਂ ਦੀ ਹਾਲਤ ਸੁਧਾਰਨ ਜਾਂ ਲਾਈਟਾਂ ਚਲਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਨਾਲ ਸੰਗਤਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Get all latest content delivered to your email a few times a month.