ਤਾਜਾ ਖਬਰਾਂ
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵੱਲੋਂ ਬੀਸੀਐੱਲ ਇੰਡਸਟਰੀਜ਼ ਲਿਮਿਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜਿੰਦਰ ਮਿੱਤਲ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਉਨ੍ਹਾਂ ਦੇ ਸਿੱਖਿਆ ਅਤੇ ਉਦਯੋਗਿਕ ਸਹਿਯੋਗ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਦਿੱਤਾ ਗਿਆ, ਖ਼ਾਸ ਤੌਰ 'ਤੇ ਬੀਸੀਐੱਲ-ਏਆਈਸੀਟੀਈ ਆਈਡੀਆ ਲੈਬ ਦੀ ਸਥਾਪਨਾ ਵਿੱਚ ਕੀਤੇ ਅਹਿਮ ਸਹਿਯੋਗ ਲਈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਹੋਈ ਇਸ ਵਿਸ਼ੇਸ਼ ਮੀਟਿੰਗ ਵਿੱਚ ਕੰਪਨੀ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਸਮੇਤ ਦੋਹਾਂ ਪੱਖਾਂ ਵੱਲੋਂ ਭਵਿੱਖ ਵਿੱਚ ਵੀ ਸਿੱਖਿਆ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਹੋਰ ਸਾਂਝੇ ਪ੍ਰੋਜੈਕਟਾਂ 'ਤੇ ਕੰਮ ਕਰਨ ਦੇ ਸੰਕਲਪ ਪ੍ਰਗਟ ਕੀਤੇ ਗਏ।
ਇਸ ਮੌਕੇ ਡਾ. ਆਸ਼ੀਸ਼ ਬਾਲਦੀ (ਡਾਇਰੈਕਟਰ IQAC), ਡਾ. ਮਨਜੀਤ ਬਾਂਸਲ (ਡੀਨ ਇੰਡਸਟਰੀਜ਼ ਐਂਡ ਲਿੰਕੇਜ਼) ਅਤੇ ਹਰਜੋਤ ਸਿੰਘ ਸਿੱਧੂ (ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ) ਵੀ ਮੌਜੂਦ ਸਨ। ਪ੍ਰੋਫੈਸਰ ਸ਼ਰਮਾ ਨੇ ਦੱਸਿਆ ਕਿ ਬੀਸੀਐੱਲ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿੱਚ ਸਥਾਪਿਤ ਆਈਡੀਆ ਲੈਬ ਨੂੰ ਹੁਣ ਤੱਕ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 20 ਹਜ਼ਾਰ ਤੋਂ ਵੱਧ ਵਿਦਿਆਰਥੀ ਵੇਖ ਚੁੱਕੇ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਪ੍ਰਯੋਗਿਕ ਸਿੱਖਣ ਦਾ ਵੱਡਾ ਮੌਕਾ ਮਿਲ ਰਿਹਾ ਹੈ।
ਕੁਸ਼ਲ ਮਿੱਤਲ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਬੀਸੀਐੱਲ ਇੰਡਸਟਰੀਜ਼ ਭਵਿੱਖ ਵਿੱਚ ਵੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਸਹਿਯੋਗ ਜਾਰੀ ਰੱਖੇਗੀ।
Get all latest content delivered to your email a few times a month.