ਤਾਜਾ ਖਬਰਾਂ
ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਉਣ ਦੀਆਂ ਤਿਆਰੀਆਂ ਪੰਜਾਬ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ, ਅਸਾਮ ਦੀ ਸਿਲਚਰ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਪੰਜਾਬ ਅੰਦਰ ਆਪਣੇ ਐਨਕਾਊਂਟਰ ਦੇ ਖ਼ਦਸ਼ੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ।
ਪਟੀਸ਼ਨ ਵਿੱਚ ਜੱਗੂ ਨੇ ਦਲੀਲ ਦਿੱਤੀ ਹੈ ਕਿ ਹਾਲੀਆ ਦਿਨਾਂ 'ਚ ਪੰਜਾਬ ਦੇ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਤਰਨਤਾਰਨ ਇਲਾਕਿਆਂ 'ਚ ਗੈਂਗਵਾਰਾਂ ਦਾ ਸਿਲਸਿਲਾ ਜਾਰੀ ਹੈ। ਉਸਦਾ ਕਹਿਣਾ ਹੈ ਕਿ ਇਨ੍ਹਾਂ ਹਾਲਾਤਾਂ ਵਿਚ ਉਸ ਨੂੰ ਆਪਣੀ ਜਾਨ ਦਾ ਖ਼ਤਰਾ ਹੈ ਅਤੇ ਸੰਭਾਵਨਾ ਹੈ ਕਿ ਉਸਦਾ ਪੁਲਿਸ ਕਸਟਡੀ ਦੌਰਾਨ ਐਨਕਾਊਂਟਰ ਕਰਵਾ ਦਿੱਤਾ ਜਾਵੇ ਜਾਂ ਵਿਰੋਧੀ ਗੈਂਗ ਉਸ ਨੂੰ ਨਿਸ਼ਾਨਾ ਬਣਾ ਸਕਦੀ ਹੈ।
ਉਸ ਨੇ ਆਪਣੀ ਸੁਰੱਖਿਆ ਲਈ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਜਦੋਂ ਵੀ ਉਸ ਨੂੰ ਬਟਾਲਾ ਪੁਲਿਸ ਦੀ ਹਿਰਾਸਤ ਵਿੱਚ ਰੱਖਿਆ ਜਾਵੇ, ਤਦ ਉਸਦੀ 24 ਘੰਟੇ ਸੀਸੀਟੀਵੀ ਨਿਗਰਾਨੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਗਲਤ ਘਟਨਾ ਤੋਂ ਬਚਿਆ ਜਾ ਸਕੇ।
ਹਾਈਕੋਰਟ ਨੇ ਇਸ ਮਾਮਲੇ 'ਤੇ ਗੰਭੀਰਤਾ ਦਿਖਾਉਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 14 ਨਵੰਬਰ ਲਈ ਤੈਅ ਕੀਤੀ ਗਈ ਹੈ।
ਇਹ ਵੀ ਧਿਆਨ ਦੇਣ ਯੋਗਹੈ ਕਿ ਕੁਝ ਦਿਨ ਪਹਿਲਾਂ ਹੀ ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸਦੇ ਭਰਾ ਦੀ ਦਿਨਦਿਹਾੜੇ ਹੱਤਿਆ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੇ ਸੁਰੱਖਿਆ ਖ਼ਦਸ਼ੇ ਹੋਰ ਵੀ ਵਧ ਗਏ ਹਨ।
Get all latest content delivered to your email a few times a month.