ਤਾਜਾ ਖਬਰਾਂ
ਤਰਨਤਾਰਨ, 2 ਨਵੰਬਰ:
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਦਰਜਨਾਂ ਪਰਿਵਾਰਾਂ ਨੇ 'ਆਪ' ਵਿੱਚ ਸ਼ਮੂਲੀਅਤ ਕਰ ਲਈ।
ਪਿੰਡ ਸਵਰਗਪੁਰੀ ਦੇ ਮੌਜੂਦਾ ਸਰਪੰਚ ਸਤਿੰਦਰ ਸਿੰਘ ਹੈਪੀ ਦੀ ਪ੍ਰੇਰਨਾ ਸਦਕਾ, ਇਹਨਾਂ ਸਾਰੇ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ 'ਤੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਸ ਨਾਲ ਪਾਰਟੀ ਦੀ ਜਿੱਤ ਯਕੀਨੀ ਹੋਈ ਹੈ।
Get all latest content delivered to your email a few times a month.