IMG-LOGO
ਹੋਮ ਪੰਜਾਬ: ਗੁਰਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ...

ਗੁਰਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮਾਨ

Admin User - Nov 05, 2025 10:28 AM
IMG

ਮੂਹ ਜਗਤ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਮਾਨ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਤਿਆਰੀਆਂ ਦੇਖੀਆਂ ਗਈਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਦੀ ਬਾਣੀ ਸਰਵਣ ਕਰਨ ਪਹੁੰਚੀਆਂ।


ਪੰਜਾਬ ਦੀ ਖੁਸ਼ਹਾਲੀ ਦੀ ਕੀਤੀ ਅਰਦਾਸ

ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਰਿਵਾਰ ਸਮੇਤ ਇੱਥੇ ਹਾਜ਼ਰੀ ਲਗਵਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ, ਸਲਾਮਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।




ਸ੍ਰੀ ਮਾਨ ਨੇ ਕਿਹਾ, "ਇਹ ਗੁਰੂਆਂ-ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਅਰਦਾਸ ਹੈ ਕਿ ਪਰਮਾਤਮਾ ਇਸ ਧਰਤੀ ਦੇ ਰਹਿਣ ਵਾਲਿਆਂ ਨੂੰ ਸੁਮੱਤ ਅਤੇ ਬਲ ਬਖ਼ਸ਼ੇ, ਤਾਂ ਜੋ ਉਹ ਸੇਵਾ ਦੀ ਜ਼ਿੰਮੇਵਾਰੀ ਨਿਭਾ ਸਕਣ ਜੋ ਗੁਰੂ ਸਾਹਿਬ ਨੇ ਸਾਡੀ ਲਾਈ ਹੈ।"


ਉਨ੍ਹਾਂ ਸਮੁੱਚੀ ਦੁਨੀਆ ਦੀਆਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਪਾਕਿਸਤਾਨ ਨਨਕਾਣਾ ਸਾਹਿਬ ਗਏ ਸਿੱਖ ਜਥੇ ਦੀ ਸਲਾਮਤੀ ਲਈ ਵੀ ਅਰਦਾਸ ਕੀਤੀ, ਨਾਲ ਹੀ ਪੂਰੀ ਦੁਨੀਆ ਵਿੱਚ ਸੁੱਖ-ਸ਼ਾਂਤੀ ਵਰਤਾਈ ਰੱਖਣ ਦੀ ਕਾਮਨਾ ਕੀਤੀ।




ਅੰਮ੍ਰਿਤਸਰ ਦੇ ਵਿਕਾਸ ਲਈ ਵੱਡਾ ਐਲਾਨ

ਮੁੱਖ ਮੰਤਰੀ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਦੇ ਮੁੱਦੇ 'ਤੇ ਗੱਲ ਕਰਦਿਆਂ ਇੱਕ ਅਹਿਮ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਵਸਾਏ ਇਸ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਉਹ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸਮੇਤ ਸਾਰੀਆਂ ਧਿਰਾਂ ਨਾਲ ਬੈਠ ਕੇ ਇੱਕ ਵਿਸ਼ੇਸ਼ ਯੋਜਨਾ ਬਣਾਉਣਗੇ।


ਉਨ੍ਹਾਂ ਕਿਹਾ, "ਅੰਮ੍ਰਿਤਸਰ ਇੱਕ ਪੁਰਾਣਾ ਸ਼ਹਿਰ ਹੈ, ਇੱਥੇ ਸੜਕਾਂ-ਗਲੀਆਂ ਤੰਗ ਹਨ। ਅਸੀਂ ਆਧੁਨਿਕ ਤਕਨੀਕਾਂ ਦੀ ਮਦਦ ਨਾਲ ਮਾਹਿਰ ਆਰਕੀਟੈਕਟਾਂ ਨਾਲ ਗੱਲਬਾਤ ਕਰਾਂਗੇ, ਤਾਂ ਜੋ ਸੰਗਤਾਂ ਨੂੰ ਪਾਰਕਿੰਗ ਅਤੇ ਆਵਾਜਾਈ ਦੀ ਸੁਵਿਧਾ ਮਿਲ ਸਕੇ। ਸ਼ਹਿਰ ਵਿੱਚ ਜਿਵੇਂ ਵੀ ਹੋ ਸਕੇਗਾ ਮਾਡਰਨ ਤਕਨੀਕ ਨਾਲ ਸੁਧਾਰ ਕੀਤਾ ਜਾਵੇਗਾ।"




ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਦੁਹਰਾਈ

ਕਰਤਾਰਪੁਰ ਲਾਂਘੇ ਦੇ ਨਾ ਖੋਲ੍ਹੇ ਜਾਣ ਬਾਰੇ ਪੁੱਛੇ ਗਏ ਸਵਾਲ 'ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨੂੰ ਖੋਲ੍ਹਿਆ ਵੀ ਕੇਂਦਰ ਸਰਕਾਰ ਨੇ ਹੀ ਸੀ। ਉਨ੍ਹਾਂ ਕੇਂਦਰ ਸਰਕਾਰ, ਖਾਸ ਕਰਕੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਲਾਂਘੇ ਨੂੰ ਪੱਕੇ ਤੌਰ 'ਤੇ ਖੋਲ੍ਹਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਲਕ ਰੂਟ ਨੂੰ ਖੋਲ੍ਹਣ ਦੀ ਮੰਗ ਵੀ ਦੁਹਰਾਈ, ਜਿਸ ਨਾਲ ਪੰਜਾਬ ਦੇ ਵਪਾਰ ਅਤੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲ ਸਕੇਗਾ।


ਇਸ ਸਮੇਂ ਦੁਨੀਆ ਭਰ ਦੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.