ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਪ੍ਰਸਿੱਧ ਗਾਇਕ ਅਤੇ ਵਿਦਵਾਨ ਕਲਾਕਾਰ ਡਾ. ਸਤਿੰਦਰ ਸਰਤਾਜ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪਬਲਿਕ ਵਰਕਸ ਵਿਭਾਗ (PWD) ਵੱਲੋਂ ਹੁਣ ਇੱਕ ਸੜਕ ਦਾ ਨਾਮ ਡਾ. ਸਤਿੰਦਰ ਸਰਤਾਜ ਦੇ ਨਾਮ 'ਤੇ ਰੱਖਿਆ ਜਾ ਰਿਹਾ ਹੈ।
ਇਸ ਨਾਮਕਰਨ ਸਬੰਧੀ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ।
ਮੁੱਖ ਮੰਤਰੀ ਦੀ ਅਗਵਾਈ ਹੇਠ ਸਮਾਗਮ
ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਕਈ ਪ੍ਰਮੁੱਖ ਹਸਤੀਆਂ ਸ਼ਾਮਲ ਹੋਣਗੀਆਂ। ਵਿਸ਼ੇਸ਼ ਤੌਰ 'ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਵਿਧਾਇਕ ਡਾ. ਇਸ਼ਾਂਕ ਕੁਮਾਰ ਵੀ ਸ਼ਿਰਕਤ ਕਰਨਗੇ।
ਇਸ ਫੈਸਲੇ ਰਾਹੀਂ ਡਾ. ਸਤਿੰਦਰ ਸਰਤਾਜ ਨੂੰ ਇੱਕ ਵਿਦਵਾਨ, ਸੂਝਵਾਨ ਕਲਾਕਾਰ ਅਤੇ ਰਚਨਾਤਮਕ ਸ਼ਖਸੀਅਤ ਵਜੋਂ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੀ ਕਲਾ ਅਤੇ ਸਾਦਗੀ ਭਰੀ ਜੀਵਨ ਸ਼ੈਲੀ ਨੇ ਲੰਬੇ ਸਮੇਂ ਤੋਂ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ।
ਪੰਜਾਬ ਸਰਕਾਰ ਦਾ ਇਹ ਕਦਮ ਸੱਭਿਆਚਾਰਕ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਮਾਣ ਦੇਣ ਦੀ ਨੀਤੀ ਨੂੰ ਦਰਸਾਉਂਦਾ ਹੈ।
Get all latest content delivered to your email a few times a month.