ਤਾਜਾ ਖਬਰਾਂ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ‘ਪਰਾਲੀ ਪਰੋਟੈਕਸ਼ਨ ਫੋਰਸ’ ਦਾ ਦੌਰਾ ਪਿੰਡ ਪੱਧਰ ‘ਤੇ ਜਾਰੀ ਹੈ। ਇਹ ਮੁਹਿੰਮ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਦੀ ਅਗਵਾਈ ਵਿੱਚ ਚਲ ਰਹੀ ਹੈ, ਜਿਸਦਾ ਉਦੇਸ਼ ਪਰਾਲੀ ਸਾੜਨ ਦੇ ਕੇਸਾਂ ਨੂੰ ਰੋਕਣਾ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਣੂ ਕਰਨਾ ਹੈ।
ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਪਿੰਡ ਥੇਹ, ਧਾਰਵੀਲ ਅਤੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਪਰਾਲੀ ਸਾੜਨ ਤੋਂ ਰੋਕਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਧੂੰਏ ਦੇ ਮਨੁੱਖੀ ਸਿਹਤ, ਵਾਤਾਵਰਣ ਅਤੇ ਮਿੱਟੀ ਵਿੱਚ ਰਹਿਣ ਵਾਲੇ ਮਿੱਤਰ ਕੀੜਿਆਂ ‘ਤੇ ਪੈਣ ਵਾਲੇ ਨੁਕਸਾਨ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਕਿਸਾਨ ਆਪਣੀ ਫਸਲ ਦੇ ਰਹਿ-ਖੂੰਹਦ ਨੂੰ ਮਿੱਟੀ ਵਿੱਚ ਹੀ ਰਲਾਉ ਸਕਣ। ਜੇ ਕਿਸਾਨਾਂ ਨੂੰ ਹਾਲੇ ਵੀ ਮਸ਼ੀਨਰੀ ਦੀ ਲੋੜ ਹੈ, ਤਾਂ ਉਹ ਖੇਤੀਬਾੜੀ ਵਿਭਾਗ ਜਾਂ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰ ਸਕਦੇ ਹਨ। ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰ ਇਸ ਮਸ਼ੀਨਰੀ ਦੀ ਪ੍ਰਦਾਨਗੀ ਸੁਨਿਸ਼ਚਿਤ ਕਰਨਗੇ।
ਕਿਸਾਨ ਸਹਾਇਤਾ ਲਈ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਨੰਬਰ 01874-266376 ਉਪਲਬਧ ਹੈ।
ਜੁਗਰਾਜ ਸਿੰਘ, ਐੱਸ ਪੀ (ਐੱਚ) ਗੁਰਦਾਸਪੁਰ ਨੇ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲਿਆਂ ਖਿਲਾਫ ਪੂਰੀ ਸਖਤੀ ਵਰਤੀ ਜਾ ਰਹੀ ਹੈ, ਇਸ ਗੱਲ ਨੂੰ ਰੇਖਾਂਕਿਤ ਕੀਤਾ। ਦੋਵਾਂ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਮੁਹੱਈਆ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸੁਰੱਖਿਅਤ ਢੰਗ ਨਾਲ ਮਿੱਟੀ ਵਿੱਚ ਰਲਾਇਆ ਜਾਵੇ।
Get all latest content delivered to your email a few times a month.