ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਇੱਕ ਮਹੱਤਵਪੂਰਨ ਪੱਤਰ ਲਿਖਦਿਆਂ ਪੰਜਾਬ ਯੂਨੀਵਰਸਿਟੀ ਐਕਟ ਵਿੱਚ ਕੀਤੀਆਂ ਤਾਜ਼ਾ ਸੋਧਾਂ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੋਧਾਂ ਨਾ ਸਿਰਫ਼ ਯੂਨੀਵਰਸਿਟੀ ਵਿੱਚ ਪੰਜਾਬ ਦੀ ਸਾਂਝ ਅਤੇ ਹਿੱਸੇਦਾਰੀ ਨੂੰ ਘੱਟ ਕਰਦੀਆਂ ਹਨ, ਸਗੋਂ ਇਸ ਦੇ ਦਹਾਕਿਆਂ ਤੋਂ ਸਥਾਪਤ ਲੋਕਤੰਤਰੀ ਢਾਂਚੇ ਨੂੰ ਵੀ ਕਮਜ਼ੋਰ ਕਰਦੀਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪੱਤਰ ਵਿੱਚ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਤੁਰੰਤ ਇਹ ਸੋਧਾਂ ਵਾਪਸ ਲਵੇ ਅਤੇ ਪੰਜਾਬ ਯੂਨੀਵਰਸਿਟੀ ਦੀ ਪ੍ਰਬੰਧਕੀ ਪ੍ਰਕਿਰਿਆ ਵਿੱਚ ਪੰਜਾਬ ਦੀ ਮੂਲ ਅਤੇ ਇਤਿਹਾਸਕ ਭੂਮਿਕਾ ਦਾ ਸਤਿਕਾਰ ਕਰੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਯੂਨੀਵਰਸਿਟੀ ਹਮੇਸ਼ਾਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਅਕਾਦਮਿਕ ਆਤਮਨਿਰਭਰਤਾ ਦੀ ਪ੍ਰਤੀਕ ਰਹੀ ਹੈ ਅਤੇ ਇਸ ਦੀ ਲੋਕਤੰਤਰਿਕ ਵਿਧੀ ਨੂੰ ਬਰਕਰਾਰ ਰੱਖਣਾ ਲਾਜ਼ਮੀ ਹੈ।
Get all latest content delivered to your email a few times a month.