ਤਾਜਾ ਖਬਰਾਂ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਮੁਹਿੰਮ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਤਰਨਤਾਰਨ ਪਹੁੰਚੇ। ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਪੰਜਾਬ ਭਾਜਪਾ ਯੂਥ ਵਿੰਗ ਦੇ ਸਕੱਤਰ ਤਰੁਣ ਜੋਸ਼ੀ ਵੱਲੋਂ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਦੌਰਾਨ ਮੁੱਖ ਮੰਤਰੀ ਸੈਣੀ ਨੇ ਤਰੁਣ ਜੋਸ਼ੀ ਨਾਲ ਵਿਸ਼ੇਸ਼ ਰੂਪ ਵਿੱਚ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੈਣੀ ਨੇ ਕਿਹਾ ਕਿ ਤਰਨਤਾਰਨ ਹਲਕੇ ਵਿੱਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਲੋਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਜਨਤਾ ਦਾ ਰੁਝਾਨ ਭਾਜਪਾ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਆਉਣ ਵਾਲੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਭਾਜਪਾ ਦੀ ਜਿੱਤ ਪੱਕੀ ਹੈ।
ਸੈਣੀ ਨੇ ਤਰਨਤਾਰਨ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ’ਤੇ ਭਰੋਸਾ ਜ਼ਾਹਰ ਕਰਦੇ ਹੋਏ ਭਾਜਪਾ ਦੇ ਹੱਕ ਵਿੱਚ ਵੋਟ ਪਾ ਕੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿੱਤਾਵਣ। ਇਸ ਮੌਕੇ ਤਰੁਣ ਜੋਸ਼ੀ ਨੇ ਵੀ ਭਰੋਸਾ ਦਿਵਾਇਆ ਕਿ ਯੂਥ ਵਿੰਗ ਦੇ ਸਾਰੇ ਮੈਂਬਰ ਪੂਰੇ ਜਜ਼ਬੇ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ਅਤੇ ਲੋਕਾਂ ਵਿੱਚ ਭਾਜਪਾ ਪ੍ਰਤੀ ਚੰਗਾ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
Get all latest content delivered to your email a few times a month.