ਤਾਜਾ ਖਬਰਾਂ
ਮੁਹਾਲੀ ਦੇ ਜੀਰਕਪੁਰ-ਪਟਿਆਲਾ ਹਾਈਵੇ ‘ਤੇ ਸਥਿਤ ਇੱਕ ਹੋਟਲ ਵਿੱਚ ਦਿਨਦਿਹਾੜੇ ਗੋਲੀਆਂ ਚਲਾਉਣ ਦੀ ਘਟਨਾ ਨੇ ਸਾਰੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਜਾਣਕਾਰੀ ਮੁਤਾਬਿਕ ਇਹ ਵਾਕਿਆ ਦੁਪਹਿਰ ਲਗਭਗ ਸਵਾ ਇੱਕ ਵਜੇ ਦੇ ਕਰੀਬ ਵਾਪਰਿਆ, ਜਦੋਂ ਹੋਟਲ ਦਾ ਇੱਕ ਕਰਮਚਾਰੀ ਪਾਰਕਿੰਗ ਖੇਤਰ ਵਿੱਚ ਮੌਜੂਦ ਸੀ। ਇਸ ਦੌਰਾਨ ਬਾਈਕ ‘ਤੇ ਸਵਾਰ ਕੁਝ ਅਣਪਛਾਤੇ ਬਦਮਾਸ਼ਾਂ ਨੇ ਅਚਾਨਕ ਉਸ ‘ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਦੀਆਂ ਆਵਾਜ਼ਾਂ ਨਾਲ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ਲੋਕ ਘਬਰਾ ਗਏ।
ਸੁਤਰਾਂ ਅਨੁਸਾਰ, ਕਰਮਚਾਰੀ ਨੇ ਸਮਝਦਾਰੀ ਨਾਲ ਮੌਕੇ ਤੋਂ ਦੌੜ ਕੇ ਆਪਣੀ ਜਾਨ ਬਚਾਈ, ਜਦਕਿ ਬਦਮਾਸ਼ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਹਮਲੇ ਦੌਰਾਨ ਦੋ ਕਾਰਾਂ ਨੂੰ ਵੀ ਗੋਲੀਆਂ ਲੱਗਣ ਕਾਰਨ ਨੁਕਸਾਨ ਪਹੁੰਚਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਨ ਦੇ ਨਾਲ ਹੀ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਤਲਾਸ਼ ਜਾਰੀ ਹੈ।
Get all latest content delivered to your email a few times a month.