ਤਾਜਾ ਖਬਰਾਂ
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ (IPS) ਅਤੇ ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰੀ ਰੁਪਿੰਦਰ ਸਿੰਘ (IPS) ਦੇ ਨਿਰਦੇਸ਼ਾਂ ਅਨੁਸਾਰ, ਚਾਈਨਾ ਡੋਰ ਦੇ ਵਪਾਰੀਆਂ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੀਬਰ ਕਰਦਿਆਂ ਕਮਿਸ਼ਨਰੇਟ ਲੁਧਿਆਣਾ ਦੀ ਟੀਮ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ। ਸਾਂਝੀ ਜਾਣਕਾਰੀ ਦਿੰਦਿਆਂ ADCP-1 ਸਮੀਰ ਵਰਮਾ (PPS) ਅਤੇ ACP ਉੱਤਰੀ ਕਿੱਕਰ ਸਿੰਘ (PPS) ਨੇ ਦੱਸਿਆ ਕਿ ਥਾਣਾ ਜੋਧੇਵਾਲ ਦੇ ਮੁੱਖ ਅਧਿਕਾਰੀ ਇੰਸਪੈਕਟਰ ਜਸਵੀਰ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਅਨੁਜ ਕੁਮਾਰ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਤੋਂ ਪਾਬੰਦੀਸ਼ੁਦਾ 40 ਗੱਟੂ ਚਾਈਨਾ ਡੋਰ ਮਿਲੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਦੇ ਇਸਤੇਮਾਲ ਅਤੇ ਵਿਕਰੀ ’ਤੇ ਪੂਰਾ ਪ੍ਰਤੀਬੰਧ ਹੋਣ ਦੇ ਬਾਵਜੂਦ ਦੋਸ਼ੀ ਇਸਦਾ ਗੈਰਕਾਨੂੰਨੀ ਵਪਾਰ ਕਰ ਰਿਹਾ ਸੀ। ਇਸ ਸੰਬੰਧ ਵਿੱਚ ਦੋਸ਼ੀ ਖ਼ਿਲਾਫ਼ ਥਾਣਾ ਬਸਤੀ ਜੋਧੇਵਾਲ ਵਿੱਚ ਮੁਕੱਦਮਾ ਨੰਬਰ 170 ਮਿਤੀ 08.12.2025 ਅਧੀਨ ਧਾਰਾਵਾਂ 223 ਅਤੇ 125 BNS ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਹਸਬ-ਜਾਬਤਾ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.