ਤਾਜਾ ਖਬਰਾਂ
ਚੰਡੀਗੜ੍ਹ, 12 ਦਸੰਬਰ 2025:
ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ "ਚੋਣ ਅਬਜ਼ਬਰ" ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿੱਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ। ਇਹਨਾਂ ਨਿਯੁਕਤ ਕੀਤੇ ਚੋਣ ਅਬਜ਼ਰਬਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲੱਬਧ ਹਨ।
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ) ਵਿੱਚ ਇਹਨਾਂ ਚੋਣਾਂ ਦੇ ਅਮਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਨਿਗਰਾਨੀ ਰੱਖਣ ਲਈ 6 ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਬਤੌਰ "ਪੁਲਿਸ ਆਬਜ਼ਰਬਰ" ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਵੇਰਵੇ ਸਬੰਧਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਉਪਲੱਬਧ ਹਨ। ਜੇਕਰ ਉਮੀਦਵਾਰ ਨੂੰ ਜ਼ਰੂਰਤ ਮਹਿਸੂਸ ਹੋਵੇ ਤਾਂ ਉਹ ਉਹਨਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ।
Get all latest content delivered to your email a few times a month.