ਤਾਜਾ ਖਬਰਾਂ
ਗੁਰਦਾਸਪੁਰ ਦੇ ਸਰਹੱਦੀ ਪਿੰਡ ਰਾਏਚੱਕ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ 32 ਸਾਲਾਂ ਨੌਜਵਾਨ ਜੁਗਰਾਜ ਸਿੰਘ ਦੀ ਪੁਰਤਗਾਲ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਜੁਗਰਾਜ ਸਿੰਘ ਤਕਰੀਬਨ ਤਿੰਨ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਪੁਰਤਗਾਲ ਗਿਆ ਸੀ ਅਤੇ ਬੀਤੇ 10 ਦਸੰਬਰ ਨੂੰ ਇਹ ਦਰਦਨਾਕ ਹਾਦਸਾ ਵਾਪਰਿਆ। ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਿਕ ਮੈਂਬਰ ਗ਼ਮ ਵਿੱਚ ਡੂੰਘੇ ਹਨ ਅਤੇ ਘਰ ਵਿੱਚ ਸੋਗ ਦਾ ਮਾਹੌਲ ਹੈ। ਨੌਜਵਾਨ ਦੇ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਧਾਰਮਿਕ ਤੇ ਸਮਾਜਿਕ ਰੀਤੀਆਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਇਸਦੇ ਨਾਲ ਹੀ ਪਰਿਵਾਰ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਥੇ ਹੀ ਰੁਜ਼ਗਾਰ ਦੇ ਮੌਕੇ ਵੱਧ ਤੋਂ ਵੱਧ ਪ੍ਰਦਾਨ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਕੰਮ ਦੀ ਖਾਤਰ ਜਾਣ ਲਈ ਮਜਬੂਰ ਨਾ ਹੋਣਾ ਪਏ।
Get all latest content delivered to your email a few times a month.