ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਹ ਦੌਰਾ 14 ਅਤੇ 15 ਦਸੰਬਰ ਨੂੰ ਹੋਵੇਗਾ, ਜਿਸ ਦੌਰਾਨ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਸ਼ਿਲੌਂਗ ਦੌਰੇ ਲਈ ਅੱਜ ਗੁਵਾਹਟੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਅਸਾਮ ਅਤੇ ਮੇਘਾਲਿਆ ਦੀ ਸਿੱਖ ਸੰਗਤ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਗਤ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ।
ਦੌਰੇ ਦੇ ਪਹਿਲੇ ਦਿਨ, 14 ਦਸੰਬਰ ਨੂੰ, ਜਥੇਦਾਰ ਗੜਗੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ, ਸ਼ਿਲੌਂਗ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਸੰਗਤ ਨੂੰ ਸੰਦੇਸ਼ ਦੇਣਗੇ। ਦੂਜੇ ਦਿਨ, 15 ਦਸੰਬਰ ਨੂੰ, ਉਹ ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਥਾਨਕ ਸਿੱਖਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਧਾਰਮਿਕ-ਸਮਾਜਿਕ ਮਸਲਿਆਂ ਬਾਰੇ ਜਾਣਕਾਰੀ ਹਾਸਲ ਕਰਨਗੇ।
Get all latest content delivered to your email a few times a month.