ਤਾਜਾ ਖਬਰਾਂ
ਪੰਜਾਬ ਵਿੱਚ ਗੈਂਗਸਟਰ ਬਣ ਕੇ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਤੋਂ ਵੀ ਇਸ ਤਰ੍ਹਾਂ ਦਾ ਇੱਕ ਮਾਮਲਾ ਰਿਪੋਰਟ ਹੋਇਆ ਹੈ, ਜਿੱਥੇ ਇੱਕ ਬੈਂਕ ਮੈਨੇਜਰ ਨੂੰ ਫ਼ੋਨ ਕਰਕੇ 25 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ।
ਜਾਣਕਾਰੀ ਮੁਤਾਬਕ ਆਰੋਪੀ ਨੇ ਬੈਂਕ ਮੈਨੇਜਰ ਨੂੰ ਧਮਕਾਉਂਦੇ ਹੋਏ ਕਿਹਾ ਕਿ ਇਹ ਰਕਮ ਹਥਿਆਰ ਖਰੀਦਣ ਲਈ ਲੋੜੀਂਦੀ ਹੈ। ਧਮਕੀ ਮਿਲਣ ਤੋਂ ਬਾਅਦ ਬੈਂਕ ਮੈਨੇਜਰ ਵੱਲੋਂ ਤੁਰੰਤ ਸਰਦੂਲਗੜ੍ਹ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਸਾਧੂ ਵਾਲਾ ਦੇ ਰਹਿਣ ਵਾਲੇ ਜਸਪਾਲ ਸਿੰਘ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਜਾਰੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਮਾਮਲੇ ਨਾਲ ਕੋਈ ਹੋਰ ਵਿਅਕਤੀ ਜਾਂ ਗਿਰੋਹ ਵੀ ਜੁੜਿਆ ਹੋਇਆ ਹੈ ਜਾਂ ਨਹੀਂ।
ਪੁਲਿਸ ਦਾ ਕਹਿਣਾ ਹੈ ਕਿ ਅਜਿਹੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਡਰਣ ਦੀ ਲੋੜ ਨਹੀਂ, ਕਿਸੇ ਵੀ ਧਮਕੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।
Get all latest content delivered to your email a few times a month.