ਤਾਜਾ ਖਬਰਾਂ
ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲਾ ਵਿੱਚ ਨੌਜਵਾਨਾਂ ‘ਚ ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ 18 ਸਾਲਾ ਦਿਲਪ੍ਰੀਤ ਦਾ ਹੈ, ਜੋ ਚਿੱਟੇ ਦੀ ਓਵਰਡੋਜ਼ ਕਾਰਨ ਮਿਰ ਗਿਆ। ਦਿਲਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਗਹਿਰਾ ਦੁਖ ਛਾ ਗਿਆ।
ਅੰਤਿਮ ਸੰਸਕਾਰ ਦੌਰਾਨ ਦਿਲਪ੍ਰੀਤ ਦੀਆਂ ਭੈਣਾਂ ਨੇ ਆਪਣੇ ਇਕਲੌਤੇ ਭਰਾ ਨੂੰ ਸਿਰ ਬੰਨ੍ਹ ਕੇ ਅੰਤਿਮ ਵਿਦਾਈ ਦਿੱਤੀ। ਮਾਂ ਅਤੇ ਦਾਦੀ ਭੁੱਬਾਂ ਮਾਰ ਮਾਰ ਕੇ ਰੋ ਰਹੀਆਂ ਸਨ। ਇਹ ਦ੍ਰਿਸ਼ ਪਿੰਡ ਵਾਸੀਆਂ ਲਈ ਦਿਲ ਦੁਖਾਉਣ ਵਾਲਾ ਸੀ।
ਪਿੰਡ ਵਾਸੀਆਂ ਦੇ ਅਨੁਸਾਰ ਪਿਛਲੇ 20 ਤੋਂ 25 ਦਿਨਾਂ ਦੇ ਅੰਦਰ ਹੀ ਢੋਲੇਵਾਲਾ ਵਿੱਚ ਨਸ਼ੇ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਪਿੰਡ ਵਿੱਚ ਨੌਜਵਾਨਾਂ ਦੀਆਂ ਬਰਾਤਾਂ ਘੱਟ ਅਤੇ ਸ਼ਮਸ਼ਾਨ ਘਾਟ ਵਿੱਚ ਅਰਥੀਆਂ ਜ਼ਿਆਦਾ ਵੇਖਣ ਨੂੰ ਮਿਲ ਰਹੀਆਂ ਹਨ।
ਦਿਲਪ੍ਰੀਤ ਦੀ ਮਾਂ ਅਤੇ ਦਾਦੀ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਚਿੱਟੇ ਵਰਗੇ ਖ਼ਤਰਨਾਕ ਨਸ਼ਿਆਂ ਨੂੰ ਪੰਜਾਬ ਵਿੱਚ ਜਲਦ ਤੋਂ ਜਲਦ ਖਤਮ ਕੀਤਾ ਜਾਵੇ, ਤਾਂ ਜੋ ਹੋਰ ਨੌਜਵਾਨ ਇਸ ਦਾ ਸ਼ਿਕਾਰ ਨਾ ਬਣਨ। ਪਿੰਡ ਵਾਸੀਆਂ ਨੇ ਵੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਤੁਰੰਤ ਤਦਬੀਰਾਂ ਦੀ ਮੰਗ ਕੀਤੀ ਹੈ।
Get all latest content delivered to your email a few times a month.