ਤਾਜਾ ਖਬਰਾਂ
ਅੰਮ੍ਰਿਤਸਰ: ਵਿਸ਼ਵ ਹਿੰਦੂ ਪਰਿਸ਼ਦ ਦੇ ਸਾਬਕਾ ਅੰਤਰਰਾਸ਼ਟਰੀ ਪ੍ਰਧਾਨ ਅਤੇ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਦੇ ਨੇਤਾ ਡਾ. ਪ੍ਰਵੀਨ ਤੋਗੜੀਆ ਅੱਜ ਅੰਮ੍ਰਿਤਸਰ ਦੌਰੇ ’ਤੇ ਪੁੱਜੇ। ਇਸ ਮੌਕੇ ਉਹ ਅੰਮ੍ਰਿਤਸਰ ਦੀ ਗਊਸ਼ਾਲਾ ਵਿੱਚ ਗਏ, ਜਿੱਥੇ ਉਨ੍ਹਾਂ ਨੇ ਸੇਵਾ ਕਾਰਜਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਹਿੰਦੂ ਸਮਾਜ ਦੀ ਪ੍ਰਾਚੀਨ ਪਰੰਪਰਾ ਹੈ ਅਤੇ ਅਜਿਹੇ ਸੇਵਾ ਕਾਰਜ ਸਮਾਜ ਨੂੰ ਜੋੜਨ ਦਾ ਕੰਮ ਕਰਦੇ ਹਨ।
ਡਾ. ਤੋਗੜੀਆ ਨੇ ਕਿਹਾ ਕਿ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ, ਰਾਸ਼ਟਰੀ ਬਜਰੰਗ ਦਲ ਅਤੇ ਰਾਸ਼ਟਰੀ ਮਹਿਲਾ ਪਰਿਸ਼ਦ ਵੱਲੋਂ ਅੰਮ੍ਰਿਤਸਰ ਸ਼ਹਿਰ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਸਮਾਜਿਕ ਤੇ ਧਾਰਮਿਕ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰ ਮੰਗਲਵਾਰ ਅਤੇ ਸਨੀਵਾਰ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸਮੂਹ ਹਨੂਮਾਨ ਚਾਲੀਸਾ ਪਾਠ ਕੀਤੇ ਜਾਂਦੇ ਹਨ ਅਤੇ ਹਿੰਦੂ ਸਮਾਜ ਦੀ ਸੇਵਾ ਲਈ ਵਿਵਸਥਾਵਾਂ ਖੜੀਆਂ ਕੀਤੀਆਂ ਗਈਆਂ ਹਨ, ਜਿਸ ਕਾਰਨ ਉਹ ਖੁਦ ਇੱਥੇ ਆਏ ਹਨ।
ਬੰਗਲਾਦੇਸ਼ ਦੇ ਮਾਮਲੇ ’ਤੇ ਬੋਲਦਿਆਂ ਡਾ. ਤੋਗੜੀਆ ਨੇ ਕਿਹਾ ਕਿ ਉੱਥੇ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰ ਤੁਰੰਤ ਬੰਦ ਹੋਣੇ ਚਾਹੀਦੇ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਾਲਾਤ ਨਹੀਂ ਸਧਰੇ ਤਾਂ ਸਖ਼ਤ ਕਦਮ ਚੁੱਕਣ ਬਾਰੇ ਸੋਚਿਆ ਜਾ ਸਕਦਾ ਹੈ।
ਉਨ੍ਹਾਂ ਧਰਮ ਪਰਿਵਰਤਨ ਦੇ ਮੁੱਦੇ ’ਤੇ ਵੀ ਕੜੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਧਰਤੀ ’ਤੇ ਕਿਸੇ ਵੀ ਹਿੰਦੂ ਜਾਂ ਸਿੱਖ ਦਾ ਧਰਮ ਪਰਿਵਰਤਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਧਰਮ ਦੀ ਰੱਖਿਆ ਲਈ ਇਤਿਹਾਸ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਹਨ।
ਅਖੀਰ ਵਿੱਚ ਡਾ. ਤੋਗੜੀਆ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਪੜ੍ਹਾਈ ਅਤੇ ਚੰਗੀ ਸਿਹਤ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਨੌਜਵਾਨ ਦੇਸ਼ ਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ।
ਇਸ ਮੌਕੇ ਅੰਮ੍ਰਿਤਸਰ ਤੋਂ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹ ਪ੍ਰਧਾਨ ਅਨਿਲ ਸ਼ਰਮਾ ਨੇ ਕਿਹਾ ਕਿ ਅਸੀਂ
ਪ੍ਰਵੀਨ ਤੋਗੜੀਆ ਦੇ ਦਰਸਾਏ ਮਾਰਗ ਤੇ ਚੱਲ ਰਹੇ ਹਾਂ ਜਿਸ ਤਰ੍ਹਾਂ ਵੀ ਉਹਨਾਂ ਦੇ ਦਿਸ਼ਾ ਨਿਰਦੇਸ਼ ਹੋਣਗੇ। ਉਸ ਤਰ੍ਹਾਂ ਹੀ ਅੰਮ੍ਰਿਤਸਰ ਵਿੱਚ ਹਿੰਦੂਆਂ ਦੇ ਲਈ ਅਸੀਂ ਵੱਧ ਤੋਂ ਵੱਧ ਕੰਮ ਕਰਾਂਗੇ ਉੱਥੇ ਕਿਹਾ ਕਿ ਵਿਸ਼ਵ ਹਿੰਦੂ ਪਰਿਸ਼ਦ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ। ਤਾਂ ਜੋ ਨੌਜਵਾਨ ਨਸ਼ੇ ਤੋਂ ਦੂਰ ਰਹਿਣ ਤੇ ਚੰਗੀ ਸਿਹਤ ਤੇ ਸਿੱਖਿਆ ਵੱਲ ਧਿਆਨ ਦੇਣ।
Get all latest content delivered to your email a few times a month.