ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜਗਤਪੁਰਾ ਵਿੱਚ ਇੱਕ 7 ਸਾਲਾਂ ਮਾਸੂਮ ਬੱਚੇ ਦੀ ਮੌਤ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਮਨਰਾਜ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਰਾਜ ਘਰੋਂ ਖੇਡਣ ਲਈ ਨਿਕਲਿਆ ਸੀ ਪਰ ਕਾਫ਼ੀ ਦੇਰ ਤੱਕ ਵਾਪਸ ਨਾ ਆਉਣ ‘ਤੇ ਪਰਿਵਾਰਕ ਮੈਂਬਰਾਂ ਨੇ ਉਸਦੀ ਭਾਲ ਸ਼ੁਰੂ ਕੀਤੀ। ਖੋਜ ਦੌਰਾਨ ਬੱਚੇ ਦੀ ਲਾਸ਼ ਘਰ ਦੇ ਨੇੜੇ ਹੀ ਇੱਕ ਬੰਦ ਪਏ ਮਕਾਨ ਵਿੱਚੋਂ ਮਿਲੀ, ਜਿਸ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਬੱਚੇ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜ਼ਹਿਰੀਲਾ ਪਦਾਰਥ ਖੁਆ ਕੇ ਮਾਰਿਆ ਗਿਆ ਹੋ ਸਕਦਾ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਨਿਰਪੱਖ ਜਾਂਚ ਅਤੇ ਇਨਸਾਫ ਦੀ ਮੰਗ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਝਬਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਬੱਚੇ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.