ਤਾਜਾ ਖਬਰਾਂ
ਮੇਘਾਲਿਆ ਦੇ ਸ਼ਿਲਾਂਗ ਵਿੱਚ ਡਿਊਟੀ ਨਿਭਾਉਂਦੇ ਸਮੇਂ ਗੋਲੀ ਲੱਗਣ ਕਾਰਨ ਪੰਜਾਬ ਦਾ ਇੱਕ ਹੋਰ ਸਪੁੱਤਰ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦ ਹੋ ਗਿਆ। ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਪਿੰਡ ਝੁੱਗੇ ਗੁਲਾਬ ਸਿੰਘ ਦਾ ਵਸਨੀਕ ਬੀਐਸਐਫ ਸਿਪਾਹੀ ਰਾਜਿੰਦਰ ਸਿੰਘ ਇਸ ਦੁਖਦਾਈ ਘਟਨਾ ਵਿੱਚ ਸ਼ਹਾਦਤ ਦਾ ਜਾਮ ਪੀ ਗਿਆ।
ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਹਰ ਪਾਸੇ ਮਾਤਮ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਸੂਤਰਾਂ ਮੁਤਾਬਕ ਸ਼ਹੀਦ ਰਾਜਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਝੁੱਗੇ ਗੁਲਾਬ ਸਿੰਘ ਲਿਆਂਦਾ ਜਾ ਰਿਹਾ ਹੈ, ਜਿੱਥੇ ਸੈਨਿਕ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੁੱਖ ਦੀ ਗੱਲ ਇਹ ਹੈ ਕਿ ਰਾਜਿੰਦਰ ਸਿੰਘ ਦਾ ਵਿਆਹ ਜਨਵਰੀ 2026 ਵਿੱਚ ਤੈਅ ਸੀ। ਮਾਪੇ, ਭਰਾ ਅਤੇ ਭੈਣ ਵਿਆਹ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਸਨ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਸੀ। ਇੱਕ ਦਿਨ ਪਹਿਲਾਂ ਹੀ ਰਾਜਿੰਦਰ ਸਿੰਘ ਨੇ ਆਪਣੀ ਭੈਣ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ, ਜਦੋਂ ਉਹ ਵਿਆਹ ਦੀ ਖਰੀਦਦਾਰੀ ਕਰ ਰਹੀ ਸੀ। ਕਿਸੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇਹ ਗੱਲਬਾਤ ਉਸਦੀ ਆਖਰੀ ਹੋਵੇਗੀ।
ਸ਼ਹੀਦ ਦੀ ਕੁਰਬਾਨੀ ਨੂੰ ਪੂਰਾ ਇਲਾਕਾ ਸਲਾਮ ਕਰ ਰਿਹਾ ਹੈ ਅਤੇ ਹਰ ਅੱਖ ਨਮ ਹੈ।
Get all latest content delivered to your email a few times a month.