ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਨੀਤੀ ‘ਤੇ ਕੜੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਨਰੇਗਾ ਨਾਲ ਕੀਤੀ ਜਾ ਰਹੀ ਛੇੜਛਾੜ ਸਿੱਧੀ ਤਰ੍ਹਾਂ ਗਰੀਬਾਂ ਦੇ ਹੱਕਾਂ ‘ਤੇ ਹਮਲਾ ਹੈ। ਉਨ੍ਹਾਂ ਆਖਿਆ ਕਿ ਇਹ ਸਕੀਮ ਪਿੰਡਾਂ ਦੇ ਮਜ਼ਦੂਰਾਂ ਲਈ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ ਅਤੇ ਇਸ ਵਿੱਚ ਕਟੌਤੀ ਕਰਨਾ ਗਰੀਬ ਪਰਿਵਾਰਾਂ ਤੋਂ ਰੋਟੀ ਖੋਹਣ ਦੇ ਬਰਾਬਰ ਹੈ। ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਵਿਰੋਧੀ ਨੀਤੀਆਂ ਤੁਰੰਤ ਵਾਪਸ ਲਈਆਂ ਜਾਣ।
ਇਸਦੇ ਨਾਲ ਹੀ ਉਨ੍ਹਾਂ ਨੇ ਬੰਗਲਾਦੇਸ਼ ਦੇ ਨਾਂ ‘ਤੇ ਪੰਜਾਬ ਦੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦੇ ਮਾਮਲਿਆਂ ‘ਤੇ ਗਹਿਰਾ ਚਿੰਤਾ ਜਤਾਈ। ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਧਰਮ ਜਾਂ ਵਰਗ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣਾ ਸੰਵਿਧਾਨ ਅਤੇ ਮਨੁੱਖਤਾ ਦੇ ਖ਼ਿਲਾਫ਼ ਹੈ। ਉਨ੍ਹਾਂ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅੱਤਿਆਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਨਵਜੋਤ ਕੌਰ ਸਿੱਧੂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਨ ਦੇ ਮਾਮਲੇ ‘ਤੇ ਵੀ ਧਾਲੀਵਾਲ ਨੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਇਹ ਧੰਨਵਾਦ ਰਾਜਨੀਤਿਕ ਸ਼ੱਕ ਪੈਦਾ ਕਰਦਾ ਹੈ ਅਤੇ ਲੋਕਾਂ ਨੂੰ ਸਪਸ਼ਟ ਤੌਰ ‘ਤੇ ਦੱਸਿਆ ਜਾਣਾ ਚਾਹੀਦਾ ਹੈ ਕਿ ਅੰਮ੍ਰਿਤਸਰ ਸ਼ਹਿਰ ਨੂੰ ਹਕੀਕਤ ਵਿੱਚ ਕੀ ਮਿਲਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਨਤਾ ਨਾਲ ਜੁੜੇ ਮਸਲਿਆਂ ‘ਤੇ ਪੂਰੀ ਪਾਰਦਰਸ਼ਤਾ ਹੋਣੀ ਲਾਜ਼ਮੀ ਹੈ।
Get all latest content delivered to your email a few times a month.