IMG-LOGO
ਹੋਮ ਪੰਜਾਬ: ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ...

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ - ਡਾ. ਬਲਜੀਤ ਕੌਰ

Admin User - Dec 31, 2025 05:48 PM
IMG

ਚੰਡੀਗੜ੍ਹ, 31 ਦਸੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਪਹਿਲਾਂ ਹੀ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਹਾਇਤਾ ਤੋਂ ਵੰਚਿਤ ਨਾ ਰਹਿਣਾ ਪਵੇ।

ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਇਸ ਵਿੱਤੀ ਸਹਾਇਤਾ ਯੋਜਨਾ ਹੇਠ ਉਹ ਦਿਵਿਆਂਗ ਵਿਅਕਤੀ ਸ਼ਾਮਲ ਕੀਤੇ ਜਾਂਦੇ ਹਨ ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਵਿੱਚ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਅਪੰਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਹੀ ਹੱਕਦਾਰ ਤੱਕ ਸਹਾਇਤਾ ਪਹੁੰਚਾ ਕੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਆਪਣੇ ਜੀਵਨ ਦੀਆਂ ਬੁਨਿਆਦੀ ਲੋੜਾਂ ਨੂੰ ਸਨਮਾਨ ਨਾਲ ਪੂਰਾ ਕਰ ਸਕਣ।

ਡਾ.ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦਿਵਿਆਂਗਜਨਾਂ ਨੂੰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ ਰੱਖਣਾ ਚਾਹੁੰਦੀ, ਸਗੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਜੀਊਣ ਦੇ ਪੂਰੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਦ੍ਰਿੜਤਾ ਨਾਲ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.