IMG-LOGO
ਹੋਮ ਪੰਜਾਬ: ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ 'ਚ ਕੇਂਦਰ...

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ 'ਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

Admin User - Jan 08, 2026 07:19 PM
IMG

ਚੰਡੀਗੜ੍ਹ/ਨਾਭਾ, 8 ਜਨਵਰੀ-

ਆਮ ਆਦਮੀ ਪਾਰਟੀ (ਆਪ) ਨੇ ਨਾਭਾ ਦੇ ਪਟਿਆਲਾ ਗੇਟ ਵਿਖੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਯੋਜਨਾਬੱਧ ਤਰੀਕੇ ਨਾਲ ਖ਼ਤਮ ਕਰਨ ਦੇ ਵਿਰੋਧ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ਸੈਂਕੜੇ ਮਗਨਰੇਗਾ ਵਰਕਰਾਂ ਨੇ ਸੜਕਾਂ 'ਤੇ ਉਤਰ ਕੇ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰੁਜ਼ਗਾਰ ਗਾਰੰਟੀ ਸਕੀਮ ਵਿੱਚ ਗਰੀਬ ਵਿਰੋਧੀ ਨੀਤੀਗਤ ਤਬਦੀਲੀਆਂ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।


ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਕੇਂਦਰ ਜੇਕਰ ਚਾਹੇ ਤਾਂ ਮਗਨਰੇਗਾ ਦਾ ਨਾਂ ਬਦਲ ਸਕਦਾ ਹੈ, ਪਰ ਇਸ ਦੀ ਨੀਤੀ ਅਤੇ ਮਨਸ਼ਾ ਵਿੱਚ ਮੁਕੰਮਲ ਤਬਦੀਲੀ ਅਸਵੀਕਾਰਨਯੋਗ ਹੈ। ਦੇਵ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਗਨਰੇਗਾ ਦੀ ਰੂਹ ਹੀ ਬਦਲ ਦਿੱਤੀ ਹੈ। ਇਸ ਦੀਆਂ ਨਵੀਆਂ ਨੀਤੀਆਂ ਦਾ ਮਕਸਦ ਗਰੀਬਾਂ ਨੂੰ ਕੁਚਲਣਾ, ਉਹਨਾਂ ਦੀ ਰੋਜ਼ੀ-ਰੋਟੀ ਦਾ ਗਲਾ ਘੁੱਟਣਾ ਅਤੇ ਉਹਨਾਂ ਨੂੰ ਹੋਰ ਗਰੀਬੀ ਵਿੱਚ ਧੱਕਣਾ ਹੈ।


ਉਨ੍ਹਾਂ ਨੇ ਕੇਂਦਰ 'ਤੇ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਦੇਸ਼ ਨੂੰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਖੇਤਾਂ ਤੋਂ ਲੈ ਕੇ ਉੱਚੀਆਂ ਇਮਾਰਤਾਂ ਤੱਕ, ਸੂਈਆਂ ਤੋਂ ਲੈ ਕੇ ਜਹਾਜ਼ਾਂ ਤੱਕ, ਇਹ ਦੇਸ਼ ਮਜ਼ਦੂਰਾਂ ਨੇ ਬਣਾਇਆ ਹੈ। ਫਿਰ ਵੀ ਅੱਜ ਉਹੀ ਮਜ਼ਦੂਰਾਂ 'ਤੇ ਹਮਲੇ ਹੋ ਰਹੇ ਹਨ। ਜਿਨ੍ਹਾਂ ਨੇ 1947 ਤੋਂ ਗਰੀਬਾਂ ਦੀਆਂ ਵੋਟਾਂ ਲੈ ਕੇ ਸਰਕਾਰਾਂ ਬਣਾਈਆਂ, ਉਹ ਹੁਣ ਉਨ੍ਹਾਂ ਨੂੰ ਸਜ਼ਾਵਾਂ ਦੇ ਰਹੇ ਹਨ।


ਵਿਧਾਇਕ ਨੇ ਕੇਂਦਰ ਦੇ ਮਗਨਰੇਗਾ ਫੰਡਿੰਗ ਦਾ 40 ਫੀਸਦੀ ਬੋਝ ਸੂਬਿਆਂ 'ਤੇ ਪਾਉਣ ਦੇ ਫੈਸਲੇ ਦਾ ਵੀ ਸਖ਼ਤ ਵਿਰੋਧ ਕਰਦਿਆਂ ਇਸ ਨੂੰ "ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਅਤੇ ਸੰਘਵਾਦ ਵਿਰੋਧੀ" ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਇਹ ਵਾਧੂ ਬੋਝ ਕਿਵੇਂ ਝੱਲਣਗੇ? ਇਹ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹੈ ਅਤੇ ਭਲਾਈ ਸਕੀਮਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।


ਦੇਵ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਮਗਨਰੇਗਾ ਦੇ ਹੱਕ ਵਿੱਚ ਇੱਕਜੁੱਟ ਹੋ ਕੇ ਆਵਾਜ਼ ਉਠਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਪੱਸ਼ਟ ਤੌਰ 'ਤੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਮਗਨਰੇਗਾ ਨੂੰ ਉਸਦੇ ਅਸਲੀ ਰੂਪ ਵਿੱਚ ਬਹਾਲ ਕੀਤਾ ਜਾਵੇ ਅਤੇ ਇਹ ਗਰੀਬ ਵਿਰੋਧੀ ਤਬਦੀਲੀਆਂ ਵਾਪਸ ਲਈਆਂ ਜਾਣ।ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਸਮੁੱਚੀ ਪਾਰਟੀ ਮਗਨਰੇਗਾ ਵਰਕਰਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।


ਇਸ ਮੌਕੇ ‘ਆਪ’ ਆਗੂ ਅਮਰੀਕ ਸਿੰਘ ਬਾਂਗੜ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਰਕਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਕੇਂਦਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ।


ਇਸ ਮੌਕੇ ਬੋਲਦਿਆਂ ‘ਆਪ’ ਐਸਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਪਾਰਟੀ ਮਗਨਰੇਗਾ ਦੇ ਬਚਾਅ ਵਿੱਚ ਸੂਬਾ ਵਿਆਪੀ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਕੱਲ੍ਹ ਅਸੀਂ ਜਲੰਧਰ ਵਿੱਚ ਪ੍ਰਦਰਸ਼ਨ ਕੀਤਾ ਸੀ, ਅੱਜ ਨਾਭਾ ਵਿੱਚ ਅਤੇ ਇਹ ਅੰਦੋਲਨ ਪੂਰੇ ਸੂਬੇ ਵਿੱਚ ਤੇਜ਼ ਹੋਵੇਗਾ।


ਗੁਰਪ੍ਰੀਤ ਸਿੰਘ ਜੀਪੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕਿਸਾਨਾਂ, ਮਜ਼ਦੂਰਾਂ ਅਤੇ ਪੱਛੜੇ ਵਰਗਾਂ ਦੇ ਹੱਕਾਂ 'ਤੇ ਲਗਾਤਾਰ ਹਮਲੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ‘ਤੇ ਤਿੰਨ ਕਾਲੇ ਖੇਤੀ ਕਾਨੂੰਨ ਥੋਪੇ ਗਏ ਸਨ। ਫਿਰ ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ। ਹੁਣ ਮਗਨਰੇਗਾ ਦੇ ਨਵੇਂ ਕਾਨੂੰਨਾਂ ਰਾਹੀਂ ਕੰਮਕਾਜੀ ਔਰਤਾਂ ਅਤੇ ਗਰੀਬ ਪਰਿਵਾਰਾਂ 'ਤੇ ਸਭ ਤੋਂ ਵੱਧ ਮਾਰ ਪੈ ਰਹੀ ਹੈ। ਅਸੀਂ ਇਸ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ।


ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਬਦਲਾਅ ਵਾਪਸ ਨਹੀਂ ਲੈਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਇਹ ਮਜ਼ਦੂਰ ਵਿਰੋਧੀ ਨੀਤੀਆਂ ਵਾਪਸ ਨਹੀਂ ਲੈਂਦੇ। ਪੰਜਾਬ ਨੇ ਹਮੇਸ਼ਾ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ, ਅਤੇ ਅਸੀਂ ਆਪਣੇ ਰਾਜ ਅਤੇ ਆਪਣੇ ਲੋਕਾਂ ਨਾਲ ਲਗਾਤਾਰ ਹੋ ਰਹੇ ਵਿਤਕਰੇ ਨੂੰ ਬਰਦਾਸ਼ਤ ਨਹੀਂ ਕਰਾਂਗੇ।


'ਆਪ' ਆਗੂਆਂ ਨੇ ਦੁਹਰਾਇਆ ਕਿ ਗਰੀਬ ਕਮਜ਼ੋਰ ਜਾਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ “ਉਹ ਇਸ ਦੇਸ਼ ਦੇ ਅਸਲ ਮਾਲਕ ਹਨ। ਉਹਨਾਂ ਦੇ ਹੱਕ ਖੋਹਣ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਮਗਨਰੇਗਾ ਵਰਕਰਾਂ ਦੀ ਲੜਾਈ ਪੰਜਾਬ ਦੇ ਹਰ ਕੋਨੇ ਵਿੱਚ ਲੈ ਕੇ ਜਾਣ ਦਾ ਪ੍ਰਣ ਲਿਆ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.