ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਬਿਜਲੀ ਵਿਭਾਗ ਦੇ ਇੱਕ ਕੱਚੇ ਕਰਮਚਾਰੀ ਦੀ ਟਰਾਂਸਫਾਰਮਰ 'ਤੇ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮੌਕੇ 'ਤੇ ਹੀ ਨੌਜਵਾਨ ਦੀ ਜਾਨ ਚਲੀ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਬਿਜਲੀ ਵਾਲਾਂ ਖੂਹ, ਮੇਨ ਬਾਜ਼ਾਰ, ਸ੍ਰੀ ਮੁਕਤਸਰ ਸਾਹਿਬ।
ਗੁਰਪਿਆਰ ਸਿੰਘ (ਕਰੀਬ 30 ਸਾਲ), ਪੁੱਤਰ ਲਾਭ ਸਿੰਘ ਫੌਜੀ, ਅਬੋਹਰ ਰੋਡ ਦਾ ਰਹਿਣ ਵਾਲਾ।
ਜਾਣਕਾਰੀ ਅਨੁਸਾਰ, ਗੁਰਪਿਆਰ ਸਿੰਘ ਮੇਨ ਬਾਜ਼ਾਰ ਦੇ ਬਿਜਲੀ ਵਾਲੇ ਖੂਹ ਨੇੜੇ ਇੱਕ ਟਰਾਂਸਫਾਰਮਰ 'ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਅਚਾਨਕ ਬਿਜਲੀ ਦਾ ਤੇਜ਼ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਡਿੱਗ ਪਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਦੋ ਸਾਲ ਪਹਿਲਾਂ ਹੋਇਆ ਸੀ ਵਿਆਹ:
ਮ੍ਰਿਤਕ ਨੌਜਵਾਨ ਗੁਰਪਿਆਰ ਸਿੰਘ ਦਾ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ, ਜਿਸ ਕਾਰਨ ਉਸ ਦੇ ਘਰ ਵਿੱਚ ਇਸ ਸਮੇਂ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਬਿਜਲੀ ਵਿਭਾਗ ਦੇ ਕੱਚੇ ਕਾਮਿਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਉਜਾਗਰ ਕੀਤਾ ਹੈ।
ਮ੍ਰਿਤਕ ਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
Get all latest content delivered to your email a few times a month.