IMG-LOGO
ਹੋਮ ਪੰਜਾਬ: 9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ...

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

Admin User - Jan 10, 2026 06:37 PM
IMG

ਚੰਡੀਗੜ੍ਹ/ਮਾਨਸਾ, 10 ਜਨਵਰੀ:

        ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ - ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ "ਸਤਿਕਾਰ ਘਰ" ਬਣਾਇਆ ਹੈ।

         ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਇੱਥੇ ਸਰਕਾਰੀ ਬਿਰਧ ਘਰ "ਸਤਿਕਾਰ ਘਰ" ਦੇ ਉਦਘਾਟਨ ਮੌਕੇ ਕੀਤਾ ਗਿਆ। 

   ਓਨ੍ਹਾਂ ਕਿਹਾ ਕਿ 72 ਬੈਡਜ਼ ਵਾਲੇ ਇਸ "ਸਤਿਕਾਰ ਘਰ" ਵਿੱਚ ਬਜ਼ੁਰਗਾਂ ਲਈ ਡੇਅ ਕੇਅਰ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਹਨ।  ਓਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਸਿਹਤ ਕੈਂਪ ਵੀ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।

  ਇਸ ਮੌਕੇ ਉਨ੍ਹਾਂ "ਸਤਿਕਾਰ ਘਰ" ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਓਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਰਾਜ ਪੱਧਰੀ ਧੀਆਂ ਦੇ ਸਮਾਗਮ ਮੌਕੇ 21 ਨਵਜੰਮੀਆਂ ਧੀਆਂ ਦਾ ਸਨਮਾਨ ਕੀਤਾ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਸਿਰਤੋੜ ਉਪਰਾਲੇ ਕਰ ਰਹੀ ਹੈ। ਸਰਕਾਰ ਵਲੋਂ ਜਿੱਥੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਓਥੇ ਕਰੋੜਾਂ ਦੇ ਵਿਕਾਸ ਕਾਰਜ ਵੀ ਜਾਰੀ ਹਨ।

     ਇਸ ਮੌਕੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋੜਵੰਦ ਬਜ਼ੁਰਗਾਂ ਦੀ ਬੁਢਾਪੇ ਵਿਚ ਸੇਵਾ ਸੰਭਾਲ ਦਾ ਵੱਡਾ ਉਪਰਾਲਾ ਕੀਤਾ ਹੈ। ਓਨ੍ਹਾਂ ਕਿਹਾ ਕਿ ਮਾਨਸਾ ਵਿਚ ਜਿਥੇ 40 ਕਰੋੜ ਤੋਂ ਵੱਧ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਜਾਰੀ ਹੈ, ਓਥੇ ਸੜਕਾਂ ਦੇ ਨਿਰਮਾਣ ਕਾਰਜ ਵੀ ਚੱਲ ਰਹੇ ਹਨ ਜੋ ਕਿ ਆਉਣ ਵਾਲੇ 3- 4 ਮਹੀਨਿਆਂ ਵਿਚ ਮੁਕੰਮਲ ਹੋ ਜਾਣਗੇ।

  ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਵਿੰਮੀ ਭੁੱਲਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਵੱਖ ਵੱਖ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ।

      ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਨਵਜੋਤ ਕੌਰ ਆਈ ਏ ਐੱਸ ਨੇ ਜਿਥੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਸੰਭਾਲ ਬੇਹਤਰੀਨ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਓਨ੍ਹਾਂ ਨੂੰ ਘਰ ਵਰਗਾ ਮਾਹੌਲ ਦਿੱਤਾ ਜਾਵੇਗਾ।

    ਇਸ ਮੌਕੇ ਮੁੱਖ ਮਹਿਮਾਨ ਡਾਕਟਰ ਬਲਜੀਤ ਕੌਰ ਵਲੋਂ ਅਲਿਮਕੋ ਅਤੇ ਨੇਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਦਿਵਿਆਂਗਜਨ ਨੂੰ ਵ੍ਹੀਲ ਚੇਅਰਾਂ ਅਤੇ ਐਨਕਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਵਿਦਿਅਕ, ਖੇਡਾਂ ਤੇ ਹੋਰ ਖੇਤਰਾਂ ਵਿਚ ਮੋਹਰੀ ਧੀਆਂ ਦਾ ਸਨਮਾਨ ਕੀਤਾ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਪੱਤਰਾਂ ਦੀ ਵੰਡ ਕੀਤੀ ਗਈ। ਇਸ ਤੋਂ ਪਹਿਲਾਂ ਓਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਅਤੇ ਮੈਡੀਕਲ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਡਾ. ਸੁਮਨ ਬੱਤਰਾ ਵਲੋਂ ਨਿਭਾਈ ਗਈ।

 ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਪ੍ਰਧਾਨ ਇਸਤਰੀ ਵਿੰਗ ਸ਼ਰਨਜੀਤ ਕੌਰ, ਜ਼ੋਨ ਇੰਚਾਰਜ ਜਸਵਿੰਦਰ ਕੌਰ, ਸੰਯੁਕਤ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਆਨੰਦ ਸਾਗਰ ਸ਼ਰਮਾ, ਵਧੀਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਮਾਨ, ਐੱਸ.ਐੱਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਅੰਡਰ ਟ੍ਰੇਨਿੰਗ ਆਈ.ਏ.ਐੱਸ ਗੁਰਲੀਨ ਕੌਰ, ਐਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐੱਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐੱਸ ਡੀ ਐਮ ਬੁਢਲਾਡਾ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਇਲਾਕਾ ਵਾਸੀ ਹਾਜ਼ਰ ਸਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.