ਤਾਜਾ ਖਬਰਾਂ
ਗਣਤੰਤਰ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਬੱਚਿਆਂ ਦੀ ਸਰਗਰਮ ਸ਼ਮੂਲੀਅਤ ਅਤੇ ਸੂਬਾ ਪੱਧਰੀ ਸਮਾਗਮਾਂ ਦੇ ਮੱਦੇਨਜ਼ਰ, ਭਲਕੇ 27 ਜਨਵਰੀ (ਮੰਗਲਵਾਰ) ਨੂੰ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੇਗੀ।
ਸਮਾਗਮ ਦੌਰਾਨ ਕੀਤਾ ਐਲਾਨ
ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਇੱਥੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦੀ ਸਲਾਮੀ ਲਈ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਲਕੇ 27 ਜਨਵਰੀ ਨੂੰ ਸੂਬੇ ਭਰ ਦੇ ਸਕੂਲਾਂ ਵਿੱਚ ਛੁੱਟੀ ਰੱਖਣ ਦਾ ਫੈਸਲਾ ਸੁਣਾਇਆ।
ਇਸ ਫੈਸਲੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਜਿਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਅੱਜ ਦੇ ਮੁੱਖ ਸਮਾਗਮਾਂ ਵਿੱਚ ਹਿੱਸਾ ਲਿਆ ਹੈ।
Get all latest content delivered to your email a few times a month.