ਤਾਜਾ ਖਬਰਾਂ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਹਿਮ ਯੋਗਦਾਨ ਪਾਉਣ ਵਾਲੀਆਂ ਵਿਦਿਆਰਥਣਾਂ ਮਨਸੀਮਰ ਕੌਰ ਅਤੇ ਈਵਾ ਜੈਨ ਨੂੰ ਅੱਜ ਸਨਮਾਨਿਤ ਕੀਤਾ। ਦੋਵਾਂ ਵਿਦਿਆਰਥਣਾਂ ਨੇ ਹੜ੍ਹ ਪੀੜਤਾਂ ਦੀ ਰਾਹਤ ਲਈ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੂੰ ਕੁੱਲ ₹40 ਲੱਖ ਦਾ ਦਾਨ ਕਰਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ।
ਇਸ ਮੌਕੇ ਸ. ਸੰਧੂ ਨੇ ਵਿਦਿਆਰਥਣਾਂ ਦੀ ਸੋਚ ਅਤੇ ਸੇਵਾਮੂਲਕ ਭਾਵਨਾ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਂਦੀਆਂ ਹਨ। ਉਨ੍ਹਾਂ ਨੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ, ਨੂੰ ਸਮਾਜਕ ਭਲਾਈ ਲਈ ਅੱਗੇ ਆਉਣ ਅਤੇ ਨਵੀਂ ਸੋਚ ਨਾਲ ਸੇਵਾ ਕਾਰਜ ਕਰਨ ਦੀ ਅਪੀਲ ਕੀਤੀ।
ਸਟ੍ਰਾਬੈਰੀ ਸਕੂਲ, ਚੰਡੀਗੜ੍ਹ ਦੀਆਂ ਵਿਦਿਆਰਥਣਾਂ ਮਨਸੀਮਰ ਕੌਰ ਅਤੇ ਈਵਾ ਜੈਨ ਨੇ ਆਪਣੇ ਸਕੂਲ ਦੇ ਸਹਿਯੋਗ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ। ਇਸ ਦੌਰਾਨ ਗਲੋਬਲ ਸਿੱਖਸ, ਸੇਵਾ ਪੰਜਾਬ ਅਤੇ ਗਲੋਬਲ ਸ਼ੇਪਰਜ਼ ਸੋਸਾਇਟੀ ਰਾਹੀਂ ₹40 ਲੱਖ ਦੀ ਰਕਮ ਦੇ ਨਾਲ-ਨਾਲ ਹੜ੍ਹ ਪੀੜਤਾਂ ਲਈ ਲੋੜੀਂਦੀ ਰਾਹਤ ਸਮੱਗਰੀ ਵੀ ਵੰਡਣ ਵਿੱਚ ਸਹਿਯੋਗ ਦਿੱਤਾ ਗਿਆ।
ਸਨਮਾਨ ਪ੍ਰਾਪਤ ਕਰਨ ਉਪਰੰਤ ਵਿਦਿਆਰਥਣਾਂ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਸਮਾਜ ਸੇਵਾ ਨਾਲ ਜੁੜੇ ਉਪਰਾਲਿਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਦ੍ਰਿੜ੍ਹ ਸੰਕਲਪ ਦੁਹਰਾਇਆ।
Editor in Chief
ਕੱਪੜ ਛਾਣ
Get all latest content delivered to your email a few times a month.