ਤਾਜਾ ਖਬਰਾਂ
ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਇੱਕ ਵੱਡਾ ਹਾਦਸਾ ਉਸ ਵੇਲੇ ਟਲ ਗਿਆ, ਜਦੋਂ ਨਸ਼ੇ ਦੀ ਹਾਲਤ ਵਿੱਚ ਦੋ ਨੌਜਵਾਨਾਂ ਵੱਲੋਂ ਚਲਾਈ ਜਾ ਰਹੀ ਕਾਰ ਅਚਾਨਕ ਰੇਲਵੇ ਪਲੇਟਫਾਰਮ ’ਤੇ ਦੌੜ ਪਈ। ਇਹ ਕਾਰ ਹਿਮਾਚਲ ਪ੍ਰਦੇਸ਼ ਰਜਿਸਟ੍ਰੇਸ਼ਨ ਨੰਬਰ HP 22 E 4924 ਵਾਲੀ ਆਲਟੋ ਦੱਸੀਆਂ ਜਾ ਰਹੀ ਹੈ, ਜਿਸਨੂੰ ਦੇਖ ਕੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ।
ਚਸ਼ਮਦੀਦਾਂ ਮੁਤਾਬਿਕ, ਕਾਰ ਸਿੱਧੀ ਪਲੇਟਫਾਰਮ ’ਤੇ ਆ ਗਈ ਅਤੇ ਜਦੋਂ ਨੌਜਵਾਨ ਸਟੇਸ਼ਨ ਤੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਵਾਹਨ ਪਲੇਟਫਾਰਮ ਅਤੇ ਰੇਲਵੇ ਪਟੜੀਆਂ ਦੇ ਵਿਚਕਾਰ ਫਸ ਗਿਆ। ਕਾਰ ਦਾ ਅਗਲਾ ਹਿੱਸਾ ਪਟੜੀਆਂ ਉੱਤੇ ਲਟਕ ਰਿਹਾ ਸੀ, ਜਿਸ ਨਾਲ ਕਿਸੇ ਵੀ ਸਮੇਂ ਭਿਆਨਕ ਹਾਦਸਾ ਵਾਪਰ ਸਕਦਾ ਸੀ।
ਇਸ ਘਟਨਾ ਕਾਰਨ ਸਟੇਸ਼ਨ ਦੇ ਅਹਾਤੇ ਵਿੱਚ ਹਫੜਾ-ਦਫੜੀ ਮਚ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਸਾਰੀ ਘਟਨਾ ਦੀ ਵੀਡੀਓ ਬਣਾਈ, ਜੋ ਕੁਝ ਹੀ ਸਮੇਂ ਵਿੱਚ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈ।
ਗਣੀਮਤ ਇਹ ਰਹੀ ਕਿ ਉਸ ਸਮੇਂ ਕੋਈ ਵੀ ਰੇਲਗੱਡੀ ਨੇੜੇ ਨਹੀਂ ਸੀ, ਨਹੀਂ ਤਾਂ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਫੋਰਸ (RPF) ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਕਾਰ ਨੂੰ ਪਟੜੀਆਂ ਤੋਂ ਹਟਾਇਆ ਗਿਆ।
ਸੂਤਰਾਂ ਅਨੁਸਾਰ, ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਖਿਲਾਫ ਲਾਪਰਵਾਹੀ ਅਤੇ ਜਨਤਕ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
Get all latest content delivered to your email a few times a month.