IMG-LOGO
ਹੋਮ ਪੰਜਾਬ: ਕਿਸਾਨਾਂ ‘ਤੇ ਲਾਠੀਚਾਰਜ ਮਾਮਲਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਪੰਜਾਬ...

ਕਿਸਾਨਾਂ ‘ਤੇ ਲਾਠੀਚਾਰਜ ਮਾਮਲਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਪੰਜਾਬ ਪੁਲਿਸ ਦੀ ਕਾਰਵਾਈ ਦੀ ਤਿੱਖੀ ਆਲੋਚਨਾ

Admin User - Feb 06, 2026 09:41 PM
IMG

ਬਠਿੰਡਾ, 6 ਫ਼ਰਵਰੀ 2026:
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਕਿਸਾਨਾਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ, ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਜਗਸੀਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਲਛਮਣ ਸਿੰਘ, ਜਗਦੀਪ ਸਿੰਘ ਅਤੇ ਹਰਜਿੰਦਰਪਾਲ ਸਿੰਘ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਬਿਆਨ ਜਾਰੀ ਕੀਤਾ।

ਆਗੂਆਂ ਨੇ ਕਿਹਾ ਕਿ ਬੀਕੇਯੂ ਏਕਤਾ (ਉੱਗਰਾਹਾਂ) ਨਾਲ ਸਬੰਧਤ ਦੋ ਬੇਕਸੂਰ ਕਿਸਾਨ ਆਗੂਆਂ — ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਓਂਦ — ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਬਠਿੰਡਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕਰਨਾ ਅਤੇ ਹੰਝੂ ਗੈਸ ਦੇ ਗੋਲੇ ਛੱਡਣਾ ਬਹੁਤ ਹੀ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਜੇਲ੍ਹਾਂ ਵਿੱਚ ਬੰਦ ਕਿਸਾਨ ਆਗੂਆਂ ਨੂੰ ਰਿਹਾ ਕੀਤਾ ਜਾਂਦਾ, ਪਰ ਇਸ ਦੇ ਉਲਟ ਲੋਕਤੰਤਰਿਕ ਮੰਗਾਂ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕੀਤੀ ਗਈ। ਇਹ ਕਾਰਵਾਈ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਹੈ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਦੋਵਾਂ ਕਿਸਾਨ ਆਗੂਆਂ ਸਮੇਤ ਅੱਜ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਅਤੇ ਬਿਨਾਂ ਕਿਸੇ ਸ਼ਰਤ ਦੇ ਰਿਹਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜ਼ੁਲਮ ਦੀ ਨੀਤੀ ਜਾਰੀ ਰਹੀ ਤਾਂ ਲੋਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.