ਤਾਜਾ ਖਬਰਾਂ
ਪੰਜਾਬ ਦੀ ਰਾਜਨੀਤੀ ਵਿੱਚ ਉਸ ਸਮੇਂ ਤਣਾਅ ਵੱਧ ਗਿਆ ਹੈ ਜਦੋਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕੱਲ੍ਹ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ। ਇਹ ਵਿਰੋਧ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਦਿੱਤੇ ਗਏ ਬਿਆਨ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਆਪ ਨੇ ਅਪਮਾਨਜਨਕ ਕਰਾਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਕਾਂਗਰਸ ਪਾਰਟੀ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਬਿਆਨ ਲਈ ਮੁਆਫ਼ੀ ਮੰਗਣ ਵਾਸਤੇ 24 ਘੰਟਿਆਂ ਦਾ ਸਮਾਂ ਦਿੱਤਾ ਸੀ। ਮੁਆਫ਼ੀ ਨਾ ਆਉਣ ਕਾਰਨ ਹੁਣ ਆਪ ਨੇ ਸੜਕਾਂ ’ਤੇ ਉਤਰ ਕੇ ਵਿਰੋਧ ਦਰਜ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਚਰਚਾ ਤੇ ਤਕਰਾਰ ਤੇਜ਼ ਹੋ ਗਈ ਹੈ।
Get all latest content delivered to your email a few times a month.