IMG-LOGO
ਹੋਮ ਪੰਜਾਬ, ਰਾਸ਼ਟਰੀ, ਪ੍ਰੀਖਿਆ ਕੇਂਦਰ ‘ਚ ਸਿੱਖ ਵਿਦਿਆਰਥੀਆਂ ਤੋਂ ਕੜੇ ਲੁਹਾਏ ਜਾਣ ਦੀ...

ਪ੍ਰੀਖਿਆ ਕੇਂਦਰ ‘ਚ ਸਿੱਖ ਵਿਦਿਆਰਥੀਆਂ ਤੋਂ ਕੜੇ ਲੁਹਾਏ ਜਾਣ ਦੀ ਘਟਨਾ ਨਿੰਦਣਯੋਗ : ਜਥੇਦਾਰ ਬਾਬਾ ਟੇਕ ਸਿੰਘ ਧਨੌਲਾ

Admin User - Feb 09, 2026 06:04 PM
IMG

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (CTET) ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਖੜਾ ਵਿੱਚ ਸਥਿਤ ਇੱਕ ਨਿੱਜੀ ਸਕੂਲ ਦੇ ਪ੍ਰੀਖਿਆ ਕੇਂਦਰ ‘ਚ ਸਿੱਖ ਵਿਦਿਆਰਥੀਆਂ ਨਾਲ ਹੋਏ ਅਨੁਚਿਤ ਵਰਤਾਰੇ ਦੀ ਘਟਨਾ ਸਾਹਮਣੇ ਆਈ ਹੈ। ਪ੍ਰੀਖਿਆ ਦੇਣ ਤੋਂ ਪਹਿਲਾਂ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਕਕਾਰ ‘ਕੜਾ’ ਉਤਾਰਨ ਲਈ ਮਜਬੂਰ ਕੀਤਾ ਗਿਆ, ਜਿਸ ਕਾਰਨ ਸਿੱਖ ਜਗਤ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮਾਮਲੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਘਟਨਾ ਨੂੰ ਅਤਿ-ਮੰਦਭਾਗਾ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੀ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰੇ ਦੀ ਧਰਤੀ ‘ਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਕਤਈ ਬਰਦਾਸ਼ਤਯੋਗ ਨਹੀਂ ਹਨ।

ਜਥੇਦਾਰ ਸਿੰਘ ਸਾਹਿਬ ਨੇ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਪਿੰਡ ਭੋਖੜਾ ਦੇ ਦਿੱਲੀ ਪਬਲਿਕ ਸਕੂਲ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰ ‘ਚ ਸਿੱਖ ਵਿਦਿਆਰਥੀਆਂ ਨੂੰ ਕੇਂਦਰ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ ਆਪਣੇ ਕੜੇ ਲੁਹਾਉਣ ਲਈ ਕਿਹਾ ਗਿਆ, ਜੋ ਸਿੱਖ ਧਰਮ ਦੀ ਮਰਿਆਦਾ ਅਤੇ ਸੰਵਿਧਾਨਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੜਾ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਇਸਨੂੰ ਕਿਸੇ ਵੀ ਹਾਲਤ ਵਿੱਚ ਸਿੱਖ ਦੇ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਫਿਰ ਵੀ ਜੇ ਅਜਿਹਾ ਕੀਤਾ ਗਿਆ ਹੈ ਤਾਂ ਇਹ ਸਾਫ਼ ਤੌਰ ‘ਤੇ ਕਿਸੇ ਸੋਚੀ-ਸਮਝੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ, ਜਿਸ ਨਾਲ ਨਾ ਸਿਰਫ਼ ਸਿੱਖ ਵਿਦਿਆਰਥੀਆਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ, ਸਗੋਂ ਪੂਰੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਆਘਾਤ ਲੱਗਿਆ ਹੈ।

ਅੰਤ ਵਿੱਚ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਕੂਲ ਪ੍ਰਬੰਧਕਾਂ ਅਤੇ ਸਬੰਧਿਤ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ, ਤਾਂ ਸਿੱਖ ਸੰਸਥਾਵਾਂ ਨੂੰ ਮਜਬੂਰਨ ਅਗਲੇ ਕਦਮ ਚੁੱਕਣੇ ਪੈਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.