IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਵਿੱਚ ਪਾਕਿ-ਸਪਾਂਸਰ ਸਾਜ਼ਿਸ਼ ਨਾਕਾਮ, ਪੰਜਾਬ ਪੁਲਿਸ ਨੇ ISI ਨਾਲ...

ਅੰਮ੍ਰਿਤਸਰ ਵਿੱਚ ਪਾਕਿ-ਸਪਾਂਸਰ ਸਾਜ਼ਿਸ਼ ਨਾਕਾਮ, ਪੰਜਾਬ ਪੁਲਿਸ ਨੇ ISI ਨਾਲ ਜੁੜਿਆ ਨੈਟਵਰਕ ਤੋੜਿਆ, ਗ੍ਰੇਨੇਡਾਂ ਸਮੇਤ ਇੱਕ ਦੋਸ਼ੀ ਕਾਬੂ

Admin User - Feb 10, 2026 05:43 PM
IMG

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਦੇ ਹੋਏ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ‘ਆਪਰੇਸ਼ਨ ਪਰਹਾਰ–2’ ਦੇ ਤਹਿਤ ਅੰਮ੍ਰਿਤਸਰ ਰੂਰਲ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ ਸਪਾਂਸਰ ਕੀਤੇ ਜਾ ਰਹੇ ਇੱਕ ਕਰਾਸ ਬਾਰਡਰ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਖ਼ਤਰਨਾਕ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਏਜੰਸੀਆਂ ਤੋਂ ਮਿਲੀ ਖ਼ਾਸ ਗੁਪਤ ਜਾਣਕਾਰੀ ਦੇ ਆਧਾਰ ’ਤੇ ਇਹ ਆਪਰੇਸ਼ਨ ਅੰਜਾਮ ਦਿੱਤਾ ਗਿਆ। ਐਸਐਸਪੀ ਅੰਮ੍ਰਿਤਸਰ ਰੂਰਲ ਸੁਹੇਲ ਕਬੀਰ ਮੀਰ ਦੀ ਅਗਵਾਈ ਹੇਠ ਬਣਾਈ ਗਈ ਟੀਮ ਨੇ ਪਿੰਡ ਚੱਕ ਮਿਸ਼ਰੀਵਾਲ, ਥਾਣਾ ਲੋਪੋਕੇ ਦੇ ਵਸਨੀਕ ਸੁਖਮਿੰਦਰ ਸਿੰਘ ਨੂੰ ਕਾਬੂ ਕੀਤਾ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਗ੍ਰੇਨੇਡ ਡਰੋਨ ਡਰੋਪਿੰਗ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਸਨ। ਇਹ ਨੈਟਵਰਕ ISI ਦੀ ਸਿੱਧੀ ਸਪਾਂਸਰਸ਼ਿਪ ਹੇਠ ਕੰਮ ਕਰ ਰਿਹਾ ਸੀ ਅਤੇ ਪੰਜਾਬ ਸਮੇਤ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ।

ਡੀਆਈਜੀ ਸੰਦੀਪ ਗੋਇਲ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਹੋਰ ਕਈ ਲੋਕਾਂ ਦੀ ਸ਼ਮੂਲੀਅਤ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਫ਼ਿਲਹਾਲ ਮੁਲਜ਼ਮ ਖ਼ਿਲਾਫ਼ ਐਕਸਪਲੋਸਿਵ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਅੱਗੇ ਵਧਣ ਦੇ ਨਾਲ ਹੋਰ ਕਾਨੂੰਨੀ ਧਾਰਾਵਾਂ ਸ਼ਾਮਿਲ ਕੀਤੀਆਂ ਜਾਣਗੀਆਂ।

ਡੀਆਈਜੀ ਨੇ ਸਮਾਜ ਨੂੰ ਸਚੇਤ ਕਰਦਿਆਂ ਕਿਹਾ ਕਿ ਅਕਸਰ 18 ਤੋਂ 24 ਸਾਲ ਦੇ ਨੌਜਵਾਨਾਂ ਨੂੰ ਪੈਸਿਆਂ, ਨੌਕਰੀਆਂ ਜਾਂ ਵਿਦੇਸ਼ ਭੇਜਣ ਦੇ ਝਾਂਸੇ ਦੇ ਕੇ ਅਜਿਹੀਆਂ ਦੇਸ਼ ਵਿਰੋਧੀ ਗਤਿਵਿਧੀਆਂ ਵਿੱਚ ਫਸਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸਿਰਫ਼ ਸੁਰੱਖਿਆ ਏਜੰਸੀਆਂ ਦੀ ਨਹੀਂ, ਸਗੋਂ ਮਾਪਿਆਂ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਨੌਜਵਾਨ ਪੀੜ੍ਹੀ ਨੂੰ ਗਲਤ ਰਾਹ ’ਤੇ ਜਾਣ ਤੋਂ ਬਚਾਇਆ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.