IMG-LOGO
ਹੋਮ ਪੰਜਾਬ: ਇਨਸਾਫ਼ ਦੀ ਮੰਗ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ...

ਇਨਸਾਫ਼ ਦੀ ਮੰਗ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਹੱਲਾ-ਬੋਲ, ਐਸ.ਪੀ. ਦਫ਼ਤਰ ਬਾਹਰ ਲਾਇਆ ਪੱਕਾ ਧਰਨਾ

Admin User - Feb 11, 2026 12:43 PM
IMG

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਇੱਕ ਵਾਰ ਫਿਰ ਇਨਸਾਫ਼ ਦੀ ਗੁਹਾਰ ਲਾਉਂਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।  ਬਲਕੌਰ ਸਿੰਘ ਨੇ ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਲਾਇਆ ਅਤੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ।


ਪੁਲਿਸ ਅਤੇ ਗੈਂਗਸਟਰਾਂ ਦੀ ਮਿਲੀਭੁਗਤ ਦੇ ਇਲਜ਼ਾਮ

ਧਰਨੇ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਨੇ ਪੁਲਿਸ ਵਿਭਾਗ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਇਲਜ਼ਾਮ ਲਾਇਆ ਕਿ ਪੁਲਿਸ ਦੇ ਕੁਝ ਅਧਿਕਾਰੀਆਂ ਦੀ ਗੈਂਗਸਟਰਾਂ ਨਾਲ ਮਿਲੀਭੁਗਤ ਹੈ, ਜਿਸ ਕਾਰਨ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਅਸਲ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪਰਿਵਾਰ ਨੂੰ ਸਿਰਫ਼ ਭਰੋਸੇ ਹੀ ਮਿਲ ਰਹੇ ਹਨ, ਜਦਕਿ ਜ਼ਮੀਨੀ ਪੱਧਰ 'ਤੇ ਇਨਸਾਫ਼ ਕੋਹਾਂ ਦੂਰ ਨਜ਼ਰ ਆ ਰਿਹਾ ਹੈ।


ਗੀਤਕਾਰ ਬੰਟੀ ਬੈਂਸ ਵਿਰੁੱਧ ਕਾਰਵਾਈ ਦੀ ਮੰਗ

ਇਸ ਧਰਨੇ ਦਾ ਮੁੱਖ ਕਾਰਨ ਇੱਕ ਤਾਜ਼ਾ ਸ਼ਿਕਾਇਤ ਦੱਸਿਆ ਜਾ ਰਿਹਾ ਹੈ। ਬਲਕੌਰ ਸਿੰਘ ਮੁਤਾਬਕ ਉਨ੍ਹਾਂ ਨੇ 5 ਦਿਨ ਪਹਿਲਾਂ ਗੀਤਕਾਰ ਬੰਟੀ ਬੈਂਸ ਦੇ ਖ਼ਿਲਾਫ਼ ਪੁਲਿਸ ਨੂੰ ਇੱਕ ਦਰਖ਼ਾਸਤ ਦਿੱਤੀ ਸੀ, ਪਰ ਕਈ ਦਿਨ ਬੀਤ ਜਾਣ 'ਤੇ ਵੀ ਪੁਲਿਸ ਨੇ ਕੋਈ ਐਫ.ਆਈ.ਆਰ. (FIR) ਦਰਜ ਨਹੀਂ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਤੱਕ ਬੰਟੀ ਬੈਂਸ ਵਿਰੁੱਧ ਮਾਮਲਾ ਦਰਜ ਨਹੀਂ ਹੁੰਦਾ, ਉਹ ਆਪਣਾ ਧਰਨਾ ਖ਼ਤਮ ਨਹੀਂ ਕਰਨਗੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.