IMG-LOGO
ਹੋਮ ਪੰਜਾਬ: ਨੰਗਲ ਪੁਲਿਸ ਦੀ ਤੁਰੰਤ ਕਾਰਵਾਈ: ਪੌਕਸੋ, ਅਗਵਾ ਤੇ ਨਸ਼ਾ ਤਸਕਰੀ...

ਨੰਗਲ ਪੁਲਿਸ ਦੀ ਤੁਰੰਤ ਕਾਰਵਾਈ: ਪੌਕਸੋ, ਅਗਵਾ ਤੇ ਨਸ਼ਾ ਤਸਕਰੀ ਮਾਮਲਿਆਂ ’ਚ ਕਈ ਦੋਸ਼ੀ ਕਾਬੂ

Admin User - Feb 11, 2026 05:17 PM
IMG

ਨੰਗਲ ਪੁਲਿਸ ਨੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੌਕਸੋ, ਅਗਵਾ ਅਤੇ ਐਨ.ਡੀ.ਪੀ.ਐਸ. ਐਕਟ ਨਾਲ ਸੰਬੰਧਿਤ ਮਾਮਲਿਆਂ ਵਿੱਚ ਕਈ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ 10 ਫ਼ਰਵਰੀ 2026 ਨੂੰ ਥਾਣਾ ਨੰਗਲ ਵਿੱਚ ਬੀ.ਐਨ.ਐਸ. ਦੀ ਧਾਰਾ 65(1), 332(ਬੀ) ਅਤੇ ਪੌਕਸੋ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਇੱਕ ਪ੍ਰਵਾਸੀ ਪਰਿਵਾਰ ਦੀ ਨਾਬਾਲਿਗ ਬੱਚੀ ਨਾਲ ਅਸ਼ਲੀਲ ਹਰਕਤ ਕਰਨ ਨਾਲ ਜੁੜਿਆ ਹੋਇਆ ਹੈ। ਜਾਂਚ ਦੌਰਾਨ ਕਰਾਂਤੀ ਲਾਲ ਪੁੱਤਰ ਜਗਦੀਸ਼, ਵਾਸੀ ਸਕਾ ਸਿੰਘ, ਥਾਣਾ ਨੰਗਲ, ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਜਾਰੀ ਹੈ।

ਇੱਕ ਹੋਰ ਮਾਮਲੇ ਵਿੱਚ 15 ਸਾਲਾ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਸੀ। ਦੋਸ਼ੀ ਮੇਇਨ ਪੁੱਤਰ ਮਕਸੂਦ, ਵਾਸੀ ਪਿੰਡ ਬਸਈ, ਤਹਿਸੀਲ ਮੀਲਗੰਜ, ਥਾਣਾ ਸ਼ਾਹੀ, ਜ਼ਿਲ੍ਹਾ ਬਰੇਲੀ (ਯੂ.ਪੀ.) ਨੇ ਲੜਕੀ ਨੂੰ ਭਰਮਿਤ ਕਰਕੇ ਆਪਣੇ ਨਾਲ ਲੈ ਗਿਆ ਸੀ। ਇਸ ਸਬੰਧੀ 3 ਫ਼ਰਵਰੀ 2026 ਨੂੰ ਬੀ.ਐਨ.ਐਸ. ਦੀਆਂ ਸੰਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ। ਨੰਗਲ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 10 ਫ਼ਰਵਰੀ 2026 ਨੂੰ ਪੀੜਤਾ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਦੋਸ਼ੀ ਨੂੰ ਬਰੇਲੀ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਡੂੰਘੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮਾਮਲਿਆਂ ਵਿੱਚ 1 ਜਨਵਰੀ 2026 ਤੋਂ 11 ਫ਼ਰਵਰੀ 2026 ਤੱਕ ਕੁੱਲ 19 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਇਲਾਕੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਕਾਰਵਾਈ ਅਗਲੇ ਸਮੇਂ ਵਿੱਚ ਵੀ ਸਖ਼ਤੀ ਨਾਲ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.