IMG-LOGO
ਹੋਮ ਪੰਜਾਬ: ਜ਼ੀਰਕਪੁਰ ‘ਚ ਆਵਾਰਾ ਕੁੱਤਿਆਂ ਖ਼ਿਲਾਫ਼ ਵੱਡੀ ਮੁਹਿੰਮ ਦੀ ਸ਼ੁਰੂਆਤ, 2000...

ਜ਼ੀਰਕਪੁਰ ‘ਚ ਆਵਾਰਾ ਕੁੱਤਿਆਂ ਖ਼ਿਲਾਫ਼ ਵੱਡੀ ਮੁਹਿੰਮ ਦੀ ਸ਼ੁਰੂਆਤ, 2000 ਕੁੱਤਿਆਂ ਦੀ ਨਸਬੰਦੀ ਦਾ ਟੀਚਾ

Admin User - Feb 12, 2026 09:04 PM
IMG

ਜ਼ੀਰਕਪੁਰ ਨਗਰ ਕੌਂਸਲ ਖੇਤਰ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ‘ਡਾਗ ਸਟੀਰਿਲਾਈਜ਼ੇਸ਼ਨ ਮੁਹਿੰਮ’ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਅਧੀਨ ਲਗਭਗ 2000 ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦਾ ਟੀਚਾ ਰੱਖਿਆ ਗਿਆ ਹੈ, ਤਾਂ ਜੋ ਸ਼ਹਿਰ ਵਿੱਚ ਉਨ੍ਹਾਂ ਦੀ ਬੇਲਗਾਮ ਵਾਧ ਰਹੀ ਗਿਣਤੀ ‘ਤੇ ਕਾਬੂ ਪਾਇਆ ਜਾ ਸਕੇ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਸ਼ਹਿਰ ਵਾਸੀ ਆਵਾਰਾ ਕੁੱਤਿਆਂ ਕਾਰਨ ਪੈਦਾ ਹੋ ਰਹੀਆਂ ਦਿੱਕਤਾਂ ਨੂੰ ਲੈ ਕੇ ਚਿੰਤਤ ਸਨ ਅਤੇ ਸਟੀਰਿਲਾਈਜ਼ੇਸ਼ਨ ਦੀ ਮੰਗ ਕਰ ਰਹੇ ਸਨ। ਲੋਕਾਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ 39.46 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਇੱਕ ਵਿਸ਼ੇਸ਼ ਸਟੀਰਿਲਾਈਜ਼ੇਸ਼ਨ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਇੱਕ ਸਮੇਂ ਵਿੱਚ 100 ਕੁੱਤਿਆਂ ਨੂੰ ਰੱਖਣ ਦੀ ਸਮਰੱਥਾ ਹੋਵੇਗੀ। ਹਰ ਕੁੱਤੇ ਦੀ ਸਰਜਰੀ ਤੋਂ ਬਾਅਦ ਉਸ ਦੀ ਤਬੀਅਤ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਉਪਰੰਤ ਹੀ ਉਸਨੂੰ ਵਾਪਸ ਛੱਡਿਆ ਜਾਵੇਗਾ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਵਾਰਾ ਕੁੱਤਿਆਂ ਲਈ ਇੱਕ ਵੱਖਰਾ ‘ਡਾਗ ਸੈਂਕਚੁਰੀ’ ਬਣਾਉਣ ਦਾ ਪ੍ਰਸਤਾਵ ਰਾਜ ਸਰਕਾਰ ਨੂੰ ਭੇਜਿਆ ਗਿਆ ਹੈ, ਜਿਸ ਦੀ ਅਨੁਮਾਨਿਤ ਲਾਗਤ ਵੀ 39.46 ਲੱਖ ਰੁਪਏ ਹੈ। ਇਸ ਨਾਲ ਆਵਾਰਾ ਪਸ਼ੂਆਂ ਦੀ ਸੰਭਾਲ ਅਤੇ ਪ੍ਰਬੰਧ ਹੋਰ ਸੁਚਾਰੂ ਢੰਗ ਨਾਲ ਹੋ ਸਕੇਗਾ।

ਇਸ ਤੋਂ ਇਲਾਵਾ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਂਦੇ ਹੋਏ ਪਿੰਡ ਛੱਤ (ਜੋ ਹੁਣ ਐਮ.ਸੀ. ਜ਼ੀਰਕਪੁਰ ਅਧੀਨ ਆਉਂਦਾ ਹੈ) ਵਿੱਚ 40.53 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਬੈਂਕ ਆਫ਼ ਬੜੌਦਾ ਏ.ਟੀ.ਐਮ. ਤੋਂ ਪਿੰਡ ਛੱਤ ਤੱਕ 49.50 ਲੱਖ ਰੁਪਏ ਦੀ ਲਾਗਤ ਨਾਲ ਡ੍ਰੇਨੇਜ ਪ੍ਰਣਾਲੀ ਅਤੇ ਟਾਇਲਾਂ ਵਿਛਾਉਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਆਵੇਗਾ।

ਸ਼ਹਿਰ ਵਿੱਚ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਧਾਇਕ ਰੰਧਾਵਾ ਨੇ ਚਾਰ ਨਵੀਆਂ ਗ੍ਰੈਬ ਬੱਕੇਟ ਮਸ਼ੀਨਾਂ ਨੂੰ ਹਰੀ ਝੰਡੀ ਦਿੱਤੀ। 47 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ ਮਸ਼ੀਨਾਂ ਮੈਨਹੋਲ ਅਤੇ ਸੀਵਰੇਜ ਲਾਈਨਾਂ ਦੀ ਸਫਾਈ ਵਿੱਚ ਮਦਦਗਾਰ ਸਾਬਤ ਹੋਣਗੀਆਂ ਅਤੇ ਜਾਮ ਹੋਣ ਵਾਲੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਸਹਾਇਕ ਬਣਨਗੀਆਂ।

ਇਸ ਮੌਕੇ ਨਗਰ ਕੌਂਸਲ ਦੇ ਈ.ਓ. ਪਰਵਿੰਦਰ ਸਿੰਘ ਭੱਟੀ, ਕੌਂਸਲਰਗਣ, ਪਾਰਟੀ ਆਗੂ ਅਤੇ ਸਥਾਨਕ ਵਾਰਡ ਵਾਸੀ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.