ਤਾਜਾ ਖਬਰਾਂ
ਹਲਕਾ Mohali ਦੇ ਵਿਧਾਇਕ ਕੁਲਵੰਤ ਸਿੰਘ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੀ ਛੱਤ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਕਰੀਬ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੰਡੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਮਕਸਦ ਹਰ ਪਰਿਵਾਰ ਨੂੰ ਸਿੱਖਿਆ, ਸਿਹਤ ਅਤੇ ਰਹਿਣ ਲਈ ਪੱਕਾ ਘਰ ਦੇਣਾ ਹੈ।
ਇਸ ਮੌਕੇ “ਰੰਗਲਾ ਪੰਜਾਬ ਸਕੀਮ” ਤਹਿਤ 18 ਪਰਿਵਾਰਾਂ ਨੂੰ ਕੁੱਲ 36 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ, ਜਦਕਿ “ਪ੍ਰਧਾਨ ਮੰਤਰੀ ਆਵਾਸ ਯੋਜਨਾ” ਤਹਿਤ 39 ਪਰਿਵਾਰਾਂ ਨੂੰ ਲਗਭਗ 64 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ। ਦੋਨਾਂ ਯੋਜਨਾਵਾਂ ਨੂੰ ਮਿਲਾ ਕੇ ਕੁੱਲ ਸਹਾਇਤਾ ਕਰੀਬ ਇੱਕ ਕਰੋੜ ਰੁਪਏ ਬਣਦੀ ਹੈ।
ਵਿਧਾਇਕ ਨੇ ਦੱਸਿਆ ਕਿ ਰੰਗਲਾ ਪੰਜਾਬ ਯੋਜਨਾ ਅਧੀਨ ਕੁੱਲ 32 ਪਰਿਵਾਰਾਂ ਦੀ ਚੋਣ ਹੋਈ ਹੈ, ਜਿਨ੍ਹਾਂ ਵਿੱਚੋਂ 18 ਨੂੰ ਅੱਜ 2-2 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ ਅਤੇ ਬਾਕੀ 14 ਨੂੰ ਜਲਦੀ ਸਹਾਇਤਾ ਮਿਲੇਗੀ। ਮਕਾਨਾਂ ਦੀ ਉਸਾਰੀ ਪੰਚਾਇਤਾਂ ਰਾਹੀਂ ਅਤੇ ਬੀਡੀਪੀਓ ਦਫ਼ਤਰ ਦੀ ਨਿਗਰਾਨੀ ਹੇਠ ਹੋਵੇਗੀ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਬਰਸਾਤ ਨਾਲ ਪ੍ਰਭਾਵਿਤ 39 ਪਰਿਵਾਰਾਂ ਨੂੰ ਘਰ ਬਣਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1.20 ਲੱਖ ਰੁਪਏ ਪ੍ਰਤੀ ਪਰਿਵਾਰ ਤਿੰਨ ਕਿਸ਼ਤਾਂ ਵਿੱਚ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮਨਰੇਗਾ ਤਹਿਤ ਮਜ਼ਦੂਰੀ ਅਤੇ ਟਾਇਲਟ ਬਣਾਉਣ ਲਈ ਵੱਖਰੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪਹਿਲ ਨਾ ਸਿਰਫ਼ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਵੇਗੀ, ਸਗੋਂ ਹਰ ਲੋੜਵੰਦ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੇ ਸਰਕਾਰੀ ਟੀਚੇ ਨੂੰ ਹਕੀਕਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।
Get all latest content delivered to your email a few times a month.