ਤਾਜਾ ਖਬਰਾਂ
ਇਹ ਰਕਮ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਮੈਂਬਰ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਕਮ ਸਿਰਫ਼ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਹੀ ਖਰਚ ਹੋਵੇ।
ਕਮੇਟੀ ਵੱਲੋਂ ਲੰਬੇ ਸਮੇਂ ਤੋਂ ਇਹ ਨੀਤੀ ਅਪਣਾਈ ਗਈ ਹੈ ਕਿ ਸਿਕਲੀਗਰ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਰਾਹੀਂ ਆਤਮਨਿਰਭਰ ਬਣਾਇਆ ਜਾਵੇ। ਇਸੇ ਲੜੀ ਤਹਿਤ ਵਿਦਿਅਕ ਸਾਲ 2024–25 ਅਤੇ 2025–26 ਦੀਆਂ ਫੀਸਾਂ ਇਕੋ ਵਾਰ ਜਮ੍ਹਾਂ ਕਰਵਾਈਆਂ ਗਈਆਂ ਹਨ।
ਇਸ ਮੌਕੇ ਬੋਲਦੇ ਹੋਏ ਕਮੇਟੀ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਸਿੱਖਿਆ ਹੀ ਉਹ ਸਾਧਨ ਹੈ ਜਿਸ ਨਾਲ ਸਮਾਜ ਦੇ ਪਿੱਛੜੇ ਵਰਗਾਂ ਦੇ ਬੱਚੇ ਆਪਣੇ ਪੈਰਾਂ ’ਤੇ ਖੜ੍ਹ ਸਕਦੇ ਹਨ। ਕਈ ਵਿਦਿਆਰਥੀ ਪਹਿਲਾਂ ਹੀ ਕਮੇਟੀ ਦੀ ਮਦਦ ਨਾਲ ਉੱਚ ਸਿੱਖਿਆ ਹਾਸਲ ਕਰਕੇ ਨੌਕਰੀਆਂ ਵਿੱਚ ਸਥਾਪਿਤ ਹੋ ਰਹੇ ਹਨ, ਜੋ ਆਪਣੇ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਰਹੇ ਹਨ।
ਕਮੇਟੀ ਨੇ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਸਿਕਲੀਗਰ ਅਤੇ ਹੋਰ ਲੋੜਵੰਦ ਸਿੱਖ ਬੱਚਿਆਂ ਦੀ ਸਿੱਖਿਆ ਲਈ ਇਸ ਤਰ੍ਹਾਂ ਦੀ ਸਹਾਇਤਾ ਜਾਰੀ ਰਹੇਗੀ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਕੇ ਤਰੱਕੀ ਕਰ ਸਕਣ।
Get all latest content delivered to your email a few times a month.