ਤਾਜਾ ਖਬਰਾਂ
ਲੁਧਿਆਣਾ ਦੇ ਢੰਡਾਰੀ ਖ਼ੁਰਦ ਇਲਾਕੇ ਦੀ ਦੀਪ ਕਲੋਨੀ ਵਿੱਚ ਐਤਵਾਰ ਦੁਪਹਿਰ ਇੱਕ ਦਰਦਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਸਿਕੰਦਰ ਚੌਹਾਨ (44) ਵਜੋਂ ਹੋਈ ਹੈ।
ਪ੍ਰਾਰੰਭਿਕ ਜਾਣਕਾਰੀ ਅਨੁਸਾਰ ਉਮੇਸ਼ ਨਸ਼ੇ ਦੀ ਹਾਲਤ ਵਿੱਚ ਘਰ ਪਰਤਿਆ ਸੀ। ਇਸ ਦੌਰਾਨ ਕਿਸੇ ਛੋਟੀ ਗੱਲ ਨੂੰ ਲੈ ਕੇ ਪਿਉ-ਪੁੱਤਰ ਵਿੱਚ ਤਕਰਾਰ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਭਿਆਨਕ ਝਗੜੇ ਵਿੱਚ ਤਬਦੀਲ ਹੋ ਗਈ। ਗੁੱਸੇ ਵਿੱਚ ਆ ਕੇ ਉਮੇਸ਼ ਨੇ ਆਪਣੇ ਪਿਤਾ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
Get all latest content delivered to your email a few times a month.