IMG-LOGO
ਹੋਮ ਪੰਜਾਬ: ਮਾਨਸਾ ‘ਚ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ: ਬਾਜੇਵਾਲਾ ਪਿੰਡ ‘ਚ ਪੰਚਾਇਤੀ...

ਮਾਨਸਾ ‘ਚ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ: ਬਾਜੇਵਾਲਾ ਪਿੰਡ ‘ਚ ਪੰਚਾਇਤੀ ਛੱਪੜ ਜ਼ਮੀਨ ਕਬਜ਼ਾ ਮੁਕਤ

Admin User - Feb 15, 2026 08:39 PM
IMG

ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਵਿੱਚ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ‘ਤੇ ਹੋਏ ਗੈਰਕਾਨੂੰਨੀ ਕਬਜ਼ੇ ਨੂੰ ਹਟਾ ਦਿੱਤਾ ਗਿਆ। ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਕੀਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਪੰਚਾਇਤ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਛੱਪੜ ਵਾਲੀ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ, ਜਿਸ ‘ਤੇ ਬਲਵੀਰ ਸਿੰਘ ਨਾਮ ਦੇ ਵਿਅਕਤੀ ਵੱਲੋਂ ਲੰਬੇ ਸਮੇਂ ਤੋਂ ਗੈਰਕਾਨੂੰਨੀ ਤੌਰ ‘ਤੇ ਕਬਜ਼ਾ ਕੀਤਾ ਗਿਆ ਸੀ। ਇਸ ਸਬੰਧੀ ਮਾਮਲਾ ਅਦਾਲਤ ਵਿੱਚ ਵੀ ਵਿਚਾਰਧੀਨ ਸੀ ਅਤੇ ਫੈਸਲਾ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਮੀਨ ਖਾਲੀ ਕਰਵਾ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਚਾਇਤੀ ਸੰਪਤੀਆਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲ ਰਹੀ ਹੈ, ਜਿਸ ਦਾ ਮਕਸਦ ਸਰਕਾਰੀ ਜਾਇਦਾਦ ਦੀ ਰੱਖਿਆ ਕਰਨਾ ਹੈ।

ਪੁਲਿਸ ਮੁਤਾਬਕ ਸੰਬੰਧਿਤ ਵਿਅਕਤੀ ਖ਼ਿਲਾਫ਼ ਐਨਡੀਪੀਐਸ ਐਕਟ ਹੇਠ ਕਰੀਬ 13 ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਜਾਰੀ ਕਾਰਵਾਈ ਦੇ ਨਾਲ-ਨਾਲ ਗੈਰਕਾਨੂੰਨੀ ਕਬਜ਼ਿਆਂ ‘ਤੇ ਵੀ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਤਾਂ ਜੋ ਕਾਨੂੰਨੀ ਪ੍ਰਬੰਧ ਅਤੇ ਪੰਚਾਇਤੀ ਜਾਇਦਾਦ ਦੀ ਸੁਰੱਖਿਆ ਯਕੀਨੀ ਬਣੀ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.