IMG-LOGO
ਹੋਮ ਪੰਜਾਬ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੁੜ ਤੋਂ Fortis 'ਚ ਦਾਖਿਲ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੁੜ ਤੋਂ Fortis 'ਚ ਦਾਖਿਲ

Admin User - Feb 16, 2026 09:12 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਹੈ। ਮੋਗਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਸ਼ਾਮ ਕਰੀਬ 7:30 ਵਜੇ ਮੋਹਾਲੀ ਪਹੁੰਚੇ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਹਸਪਤਾਲ ਵਿੱਚ ਭਰਤੀ ਹੋ ਗਏ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ ਅਤੇ ਅੱਜ ਹੀ ਦੁਪਹਿਰ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਸੀ। ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਉਹ ਹੈਲੀਕਾਪਟਰ ਰਾਹੀਂ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿੱਚ ਹੋਈ ਰੈਲੀ ਵਿੱਚ ਸ਼ਾਮਲ ਹੋਏ।

ਫੋਰਟਿਸ ਵੱਲੋਂ ਜਾਰੀ ਸਿਹਤ ਬੁਲੇਟਿਨ ਵਿੱਚ ਦੱਸਿਆ ਗਿਆ ਕਿ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਪਹੁੰਚੇ ਸਨ ਅਤੇ ਉਨ੍ਹਾਂ ਦੇ ਸਾਰੇ ਵਾਇਟਲ ਪੈਰਾਮੀਟਰ ਨਾਰਮਲ ਅਤੇ ਸਥਿਰ ਮਿਲੇ। ਹਾਲਾਂਕਿ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਦੇ ਚਲਦੇ ਉਨ੍ਹਾਂ ਨੂੰ ਸਾਵਧਾਨੀ ਵਜੋਂ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ। ਕੁਝ ਮੈਡੀਕਲ ਰਿਪੋਰਟਾਂ ਆਉਣੀਆਂ ਬਾਕੀ ਹੋਣ ਕਰਕੇ ਉਨ੍ਹਾਂ ਨੂੰ ਓਬਜ਼ਰਵੇਸ਼ਨ ਵਿੱਚ ਰੱਖ ਕੇ ਅੰਤਿਮ ਫੈਸਲਾ ਰਿਪੋਰਟਾਂ ਦੇ ਆਧਾਰ ’ਤੇ ਲਿਆ ਜਾਣਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.