IMG-LOGO
ਹੋਮ ਪੰਜਾਬ: ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਸੰਧਵਾਂ ਦਾ ਹਮਲਾ, ਕਿਹਾ - ਕਿਸਾਨਾਂ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਸੰਧਵਾਂ ਦਾ ਹਮਲਾ, ਕਿਹਾ - ਕਿਸਾਨਾਂ ਦੇ ਹਿੱਤਾਂ ਨੂੰ ਪਹੁੰਚੇਗਾ ਨੁਕਸਾਨ

Admin User - Feb 16, 2026 09:15 PM
IMG

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਕਦਮ ਦੇਸ਼ ਦੇ ਕਿਸਾਨਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਰ੍ਹਾਂ ਦੇ ਸਮਝੌਤੇ ਨਾਲ ਖੇਤੀਬਾੜੀ ਖੇਤਰ ਦੀ ਸੁਰੱਖਿਆ ਕਮਜ਼ੋਰ ਹੋਵੇਗੀ ਅਤੇ ਛੋਟੇ-ਸੀਮਾਂਤ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ।

ਸੰਧਵਾਂ ਨੇ ਕਿਹਾ ਕਿ ਜੇ ਬਿਨਾਂ ਪੂਰੀ ਤਿਆਰੀ ਅਤੇ ਘਰੇਲੂ ਸਹਾਇਤਾਂ—ਜਿਵੇਂ ਵਾਜਬ MSP, ਸਬਸਿਡੀ, ਮਜ਼ਬੂਤ ਢਾਂਚਾ ਅਤੇ ਜੋਖਮ ਸੁਰੱਖਿਆ—ਦੇ ਬਾਜ਼ਾਰ ਵਿਦੇਸ਼ੀ ਕੰਪਨੀਆਂ ਲਈ ਖੋਲ੍ਹੇ ਗਏ ਤਾਂ ਇਸ ਨਾਲ ਖੇਤੀ ਪ੍ਰਣਾਲੀ ‘ਤੇ ਨਕਾਰਾਤਮਕ ਅਸਰ ਪੈ ਸਕਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕਿਸਾਨਾਂ ਵੱਲੋਂ ਜਤਾਇਆ ਜਾ ਰਿਹਾ ਵਿਰੋਧ ਸਰਕਾਰ ਲਈ ਇੱਕ ਗੰਭੀਰ ਸੰਕੇਤ ਹੈ ਜਿਸਨੂੰ ਅਣਦੇਖਾ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਜੇਕਰ ਇਹ ਸਮਝੌਤਾ ਸੱਚਮੁੱਚ ਕਿਸਾਨਾਂ ਦੇ ਹਿੱਤ ਵਿੱਚ ਹੈ ਤਾਂ ਇਸ ਬਾਰੇ ਪੂਰੀ ਪਾਰਦਰਸ਼ਤਾ ਨਾਲ ਸੰਸਦ ਵਿੱਚ ਵਿਸਥਾਰਪੂਰਵਕ ਚਰਚਾ ਕਰਵਾਈ ਜਾਵੇ ਅਤੇ ਕਿਸਾਨ ਸੰਘਠਨਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ। ਸੰਧਵਾਂ ਨੇ ਦਾਅਵਾ ਕੀਤਾ ਕਿ ਨਹੀਂ ਤਾਂ ਖੇਤੀ ਸੁਧਾਰਾਂ ‘ਤੇ ਭਰੋਸਾ ਮੁੜ ਘਟੇਗਾ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਨਹੀਂ ਹੋਣਗੀਆਂ।

ਉਨ੍ਹਾਂ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.