ਤਾਜਾ ਖਬਰਾਂ
ਚੰਡੀਗੜ੍ਹ ਦੇ ਬੁੜੈਲ ਇਲਾਕੇ ਵਿੱਚ ਹੋਏ ਸੋਨੂੰ ਸ਼ਾਹ ਕਤਲ ਮਾਮਲੇ ਵਿੱਚ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦਿਆਂ ਤਿੰਨ ਮੁੱਖ ਸ਼ੂਟਰਾਂ - ਸ਼ੁਭਮ, ਮਨਜੀਤ ਅਤੇ ਰਾਜਨ ਉਰਫ਼ ਜਾਟ - ਨੂੰ ਦੋਸ਼ੀ ਕਰਾਰ ਦੇ ਕੇ ਉਮਰਕੈਦ ਦੀ ਸਜ਼ਾ ਦਿੱਤੀ ਹੈ।
ਦੂਜੇ ਪਾਸੇ, ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਪੰਜ ਹੋਰ ਮੁਲਜ਼ਮਾਂ ਨੂੰ ਸਬੂਤਾਂ ਦੀ ਕਮੀ ਕਾਰਨ ਬਰੀ ਕਰ ਦਿੱਤਾ ਗਿਆ। ਬਰੀ ਹੋਣ ਵਾਲਿਆਂ ਵਿੱਚ ਦੀਪਕ ਰੰਗਾ, ਅਭਿਸ਼ੇਕ ਉਰਫ਼ ਬੰਟੀ, ਰਾਜੂ ਬਸੋਦੀ ਅਤੇ ਧਰਮਿੰਦਰ ਦੇ ਨਾਮ ਸ਼ਾਮਲ ਹਨ।
ਜਿਕਰਯੋਗ ਹੈ ਕਿ ਦੀਪਕ ਰੰਗਾ ਪਹਿਲਾਂ ਵੀ ਕਈ ਗੰਭੀਰ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕਾ ਹੈ, ਜਿਸ ਵਿੱਚ ਮੋਹਾਲੀ ਦੀ ਇੰਟੈਲੀਜੈਂਸ ਇਮਾਰਤ ’ਤੇ ਹੋਏ ਆਰਪੀਜੀ ਹਮਲੇ ਦਾ ਕੇਸ ਵੀ ਸ਼ਾਮਲ ਹੈ।
ਅਦਾਲਤੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਬਿਆਨ ਦਰਜ ਕਰਵਾਇਆ ਅਤੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸੀ ਅਤੇ ਇਸ ਕਤਲ ਕਾਂਡ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ।
ਇਹ ਮਾਮਲਾ 28 ਸਤੰਬਰ 2019 ਦੀ ਘਟਨਾ ਨਾਲ ਜੁੜਿਆ ਹੈ, ਜਦੋਂ ਹਥਿਆਰਬੰਦ ਸ਼ੂਟਰ ਸੋਨੂੰ ਸ਼ਾਹ ਦੇ ਦਫਤਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਕੇ ਫਰਾਰ ਹੋ ਗਏ ਸਨ। ਬਾਅਦ ਵਿੱਚ ਪੁਲਿਸ ਨੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਹੋਰ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਸੀ।
Get all latest content delivered to your email a few times a month.