IMG-LOGO
ਹੋਮ ਪੰਜਾਬ, ਹਰਿਆਣਾ, ਪੰਜਾਬ 'ਚ ਨਸ਼ਾ ਅਤੇ ਕਾਨੂੰਨ-ਵਿਵਸਥਾ ਮੁੱਦੇ ’ਤੇ ਭਾਜਪਾ ਦਾ ਕੜਾ...

ਪੰਜਾਬ 'ਚ ਨਸ਼ਾ ਅਤੇ ਕਾਨੂੰਨ-ਵਿਵਸਥਾ ਮੁੱਦੇ ’ਤੇ ਭਾਜਪਾ ਦਾ ਕੜਾ ਰੁਖ, CM ਨਾਇਬ ਸੈਣੀ ਦਾ ਵੱਡਾ ਬਿਆਨ

Admin User - Feb 21, 2026 05:42 PM
IMG

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਨਸ਼ਿਆਂ ਅਤੇ ਅਪਰਾਧ ਵਿਰੁੱਧ ਕੜੀ ਨੀਤੀ ਅਪਣਾਉਣ ਲਈ ਵਚਨਬੱਧ ਹੈ। ਚੰਡੀਗੜ੍ਹ ਵਿੱਚ ਇਕ ਸਮਾਗਮ ਦੌਰਾਨ ਉਨ੍ਹਾਂ ਪੰਜਾਬ ਵਿੱਚ ਵਧ ਰਹੀ ਨਸ਼ੇ ਦੀ ਸਮੱਸਿਆ ਨੂੰ ਗੰਭੀਰ ਚੁਣੌਤੀ ਦੱਸਦਿਆਂ ਕਿਹਾ ਕਿ ਇਹ ਮਸਲਾ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਵਧਾਉਣ ਲਈ ਖੇਡ ਅਤੇ ਸਮਾਜਿਕ ਗਤੀਵਿਧੀਆਂ ਜਿਵੇਂ ਸਾਈਕਲੋਥਾਨ ਅਤੇ ਮੈਰਾਥਨ ਕਰਵਾਈਆਂ ਜਾ ਰਹੀਆਂ ਹਨ, ਜਦਕਿ ਨਸ਼ਾ ਤਸਕਰਾਂ ‘ਤੇ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦੀ ਸੰਪਤੀ ਵੀ ਕੁਰਕ ਕੀਤੀ ਜਾ ਰਹੀ ਹੈ। ਵਿਦਿਅਕ ਸੰਸਥਾਵਾਂ ਵਿੱਚ ਖਾਸ ਮੁਹਿੰਮਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਭਾਜਪਾ ਦੀ ਪਹਿਲ ਰਹੇਗੀ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰਦਿਆਂ ਦਾਅਵਾ ਕੀਤਾ ਕਿ ਲੋਕਾਂ ਨੂੰ ਉਮੀਦ ਮੁਤਾਬਕ ਨਤੀਜੇ ਨਹੀਂ ਮਿਲੇ।

ਦੇਸ਼ ਪੱਧਰ ‘ਤੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਢਾਂਚਾਗਤ ਵਿਕਾਸ, ਰੋਜ਼ਗਾਰ ਅਤੇ ਗਲੋਬਲ ਪਛਾਣ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਮੁਦਰਾ ਯੋਜਨਾ, ਸਟਾਰਟਅੱਪ ਅਤੇ ਮੇਕ ਇਨ ਇੰਡੀਆ ਵਰਗੀਆਂ ਯੋਜਨਾਵਾਂ ਨੂੰ ਨੌਜਵਾਨਾਂ ਲਈ ਮੌਕੇ ਪੈਦਾ ਕਰਨ ਵਾਲਾ ਦੱਸਿਆ।

ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਸਮਰੱਥ ਬਣਾਕੇ ਸਮਾਜ ਨੂੰ ਨਸ਼ਾਮੁਕਤ ਅਤੇ ਸੁਰੱਖਿਅਤ ਦਿਸ਼ਾ ਵੱਲ ਲੈ ਜਾਣਾ ਹੈ, ਤਾਂ ਜੋ ਵਿਕਾਸ ਅਤੇ ਰੋਜ਼ਗਾਰ ਦੋਹਾਂ ਖੇਤਰਾਂ ਵਿੱਚ ਨਵੇਂ ਮਾਪਦੰਡ ਸਥਾਪਿਤ ਹੋ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.