IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ ਬਜਟ 2026: 8 ਮਾਰਚ ਨੂੰ ਪੇਸ਼ ਹੋਵੇਗਾ ਬਜਟ, ਸਰਕਾਰ...

ਪੰਜਾਬ ਬਜਟ 2026: 8 ਮਾਰਚ ਨੂੰ ਪੇਸ਼ ਹੋਵੇਗਾ ਬਜਟ, ਸਰਕਾਰ ਦਾ ਨਵੇਂ ਟੈਕਸ ਨਾ ਲਗਾਉਣ ਦਾ ਐਲਾਨ

Admin User - Feb 21, 2026 08:06 PM
IMG

ਭਗਵੰਤ ਮਾਨ ਨੇ ਆਪਣੇ ਗੁਜਰਾਤ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਸਾਲ 2026 ਦਾ ਬਜਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਬਜਟ ਵਿੱਚ ਨਾ ਤਾਂ ਕੋਈ ਨਵਾਂ ਟੈਕਸ ਲਗਾਇਆ ਜਾਵੇਗਾ ਅਤੇ ਨਾ ਹੀ ਮੌਜੂਦਾ ਟੈਕਸ ਦਰਾਂ ਵਿੱਚ ਕੋਈ ਵਾਧਾ ਕੀਤਾ ਜਾਵੇਗਾ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।

ਇਹ ਬਜਟ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਜਾਵੇਗਾ ਅਤੇ ਖ਼ਾਸ ਤੌਰ ’ਤੇ ਮਹਿਲਾਵਾਂ ਲਈ ਹਰ ਮਹੀਨੇ 1000 ਰੁਪਏ ਦੀ ਯੋਜਨਾ ਬਾਰੇ ਸਰਕਾਰ ਦੇ ਅਗਲੇ ਕਦਮਾਂ ’ਤੇ ਸਭ ਦੀ ਨਜ਼ਰ ਰਹੇਗੀ।

ਸੂਤਰਾਂ ਅਨੁਸਾਰ 23 ਫਰਵਰੀ ਨੂੰ ਕੈਬਨਿਟ ਮੀਟਿੰਗ ਵੀ ਬੁਲਾਈ ਗਈ ਹੈ, ਜਿਸ ਦੌਰਾਨ ਵਿਧਾਨ ਸਭਾ ਸੈਸ਼ਨ ਦੀਆਂ ਅੰਤਿਮ ਤਰੀਕਾਂ ਦਾ ਵੀ ਐਲਾਨ ਹੋ ਸਕਦਾ ਹੈ। ਪਿਛਲੇ ਕੁਝ ਸਾਲਾਂ ਤੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਵਾਅਦੇ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ’ਤੇ ਨਿਸ਼ਾਨਾ ਸਾਧਦੀ ਆ ਰਹੀ ਹੈ, ਇਸ ਲਈ ਇਸ ਬਜਟ ਨੂੰ ਸਿਆਸੀ ਤੌਰ ’ਤੇ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.