ਤਾਜਾ ਖਬਰਾਂ
ਜ਼ਖ਼ਮੀ ਮਹਿਲਾ ਦੀ ਪਛਾਣ ਰੂਬੀ ਮਹਿਰਾ ਵਜੋਂ ਹੋਈ ਹੈ, ਜੋ ਗਾਰਡਨ ਕਲੋਨੀ ਦੀ ਰਹਿਣ ਵਾਲੀ ਹੈ। ਜਾਣਕਾਰੀ ਮੁਤਾਬਕ ਉਸ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ। ਹਮਲਾਵਰ ਦੀ ਪਛਾਣ ਕਰਨ ਨਾਮ ਦੇ ਨੌਜਵਾਨ ਵਜੋਂ ਹੋਈ ਹੈ, ਜੋ ਇਸੇ ਇਲਾਕੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ।
ਗੋਲੀ ਸਿਰ ਵਿੱਚ ਲੱਗਣ ਕਾਰਨ ਰੂਬੀ ਦੀ ਹਾਲਤ ਬਹੁਤ ਨਾਜੁਕ ਬਣੀ ਹੋਈ ਹੈ। ਪਹਿਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਉਹ ਜ਼ਿੰਦਗੀ ਲਈ ਸੰਘਰਸ਼ ਕਰ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਇਕੱਠੀ ਕਰਕੇ ਮੁਲਜ਼ਮ ਦੀ ਲੋਕੇਸ਼ਨ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਹਮਲੇ ਦੇ ਅਸਲ ਕਾਰਣਾਂ ਬਾਰੇ ਹਾਲੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ।
Get all latest content delivered to your email a few times a month.