ਤਾਜਾ ਖਬਰਾਂ
ਲੁਧਿਆਣਾ ਦੇ ਚੰਦਰ ਨਗਰ ਇਲਾਕੇ ਵਿੱਚ ਮੋਬਾਈਲ ਖੋਹ ਦੀ ਕੋਸ਼ਿਸ਼ ਕਰਦੇ ਦੋ ਨੌਜਵਾਨਾਂ ਨੂੰ ਸਥਾਨਕ ਲੋਕਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਦੋਵੇਂ ਇੱਕ ਐਕਟਿਵਾ ’ਤੇ ਆਏ ਸਨ ਅਤੇ ਚਿੱਟੀ ਕੋਠੀ ਨੇੜੇ ਇੱਕ ਪਰਵਾਸੀ ਮਜ਼ਦੂਰ ਦਾ ਮੋਬਾਈਲ ਛੀਨ ਕੇ ਭੱਜਣ ਲੱਗੇ, ਪਰ ਇੱਕ ਰਾਹਗੀਰ ਨੇ ਹਿੰਮਤ ਦਿਖਾਉਂਦੇ ਹੋਏ ਆਪਣੀ ਐਕਟਿਵਾ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਏ।
ਰੌਲਾ ਪੈਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਗੁੱਸੇ ਵਿੱਚ ਆ ਕੇ ਦੋਵਾਂ ਦੀ ਕੁੱਟਮਾਰ ਕਰ ਦਿੱਤੀ। ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦਿੰਦਾ ਹੈ ਕਿ ਮੁਲਜ਼ਮ ਹੱਥ ਜੋੜ ਕੇ ਜ਼ਮੀਨ ’ਤੇ ਬੈਠੇ ਮਾਫ਼ੀ ਮੰਗ ਰਹੇ ਹਨ, ਜਦਕਿ ਕੁਝ ਲੋਕ ਉਨ੍ਹਾਂ ਨੂੰ ਡੰਡਿਆਂ ਨਾਲ ਮਾਰਦੇ ਨਜ਼ਰ ਆ ਰਹੇ ਹਨ।
ਮੌਕੇ ’ਤੇ ਮੌਜੂਦ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਸਾਹਮਣੇ ਵੀ ਭੀੜ ਦਾ ਗੁੱਸਾ ਨਹੀਂ ਠੰਢਾ ਹੋਇਆ। ਆਖਿਰਕਾਰ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਪਹੁੰਚਾਇਆ।
ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਕਾਰਨ ਲੋਕਾਂ ਵਿੱਚ ਰੋਸ ਵਧ ਰਿਹਾ ਹੈ, ਜਿਸ ਦਾ ਇਹ ਘਟਨਾ ਸਪਸ਼ਟ ਉਦਾਹਰਨ ਬਣੀ ਹੈ।
Get all latest content delivered to your email a few times a month.