IMG-LOGO
ਹੋਮ ਪੰਜਾਬ: ਪੇਂਡੂ ਨੌਜਵਾਨਾਂ ਲਈ ਡੇਅਰੀ ਸਿਖਲਾਈ ਦਾ ਸੁਨਹਿਰਾ ਮੌਕਾ — 2...

ਪੇਂਡੂ ਨੌਜਵਾਨਾਂ ਲਈ ਡੇਅਰੀ ਸਿਖਲਾਈ ਦਾ ਸੁਨਹਿਰਾ ਮੌਕਾ — 2 ਮਾਰਚ ਤੋਂ ਵੇਰਕਾ 'ਚ ਦੋ ਹਫ਼ਤੇ ਦਾ ਕੋਰਸ

Admin User - Feb 24, 2026 09:08 PM
IMG

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਸਵਰੋਜ਼ਗਾਰ ਨਾਲ ਜੋੜਨ ਅਤੇ ਕਿਸਾਨੀ ਵਿੱਚ ਵੱਖਰਾਪਣ ਲਿਆਉਣ ਦੇ ਉਦੇਸ਼ ਨਾਲ ਡੇਅਰੀ ਵਿਭਾਗ ਵੱਲੋਂ ਦੋ ਹਫ਼ਤਿਆਂ ਦਾ ਵਿਸ਼ੇਸ਼ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਕੋਰਸ 2 ਮਾਰਚ ਤੋਂ 13 ਮਾਰਚ ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ।

ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਹੋਣ ਵਾਲੇ ਇਸ ਕੋਰਸ ਲਈ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਲੜਕੇ-ਲੜਕੀਆਂ ਅਪਲਾਈ ਕਰ ਸਕਦੇ ਹਨ। ਅਰਜ਼ੀਆਂ 27 ਫਰਵਰੀ ਤੱਕ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਕਮਰਾ ਨੰਬਰ 508) ਵਿੱਚ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ।

ਇਸ ਸਿਖਲਾਈ ਵਿੱਚ ਭਾਗ ਲੈਣ ਲਈ ਉਮੀਦਵਾਰ ਦਾ ਘੱਟੋ-ਘੱਟ ਪੰਜਵੀਂ ਪਾਸ ਹੋਣਾ, ਉਮਰ 18 ਤੋਂ 55 ਸਾਲ ਹੋਣਾ ਅਤੇ ਪੇਂਡੂ ਖੇਤਰ ਨਾਲ ਸੰਬੰਧਿਤ ਹੋਣਾ ਲਾਜ਼ਮੀ ਹੈ।

ਸਿਖਲਾਈ ਪੂਰੀ ਕਰਨ ਤੋਂ ਬਾਅਦ ਭਾਗੀਦਾਰਾਂ ਨੂੰ ਬੈਂਕ ਕਰਜ਼ੇ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਨ ਲਈ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਨਰਲ ਵਰਗ ਲਈ 25% ਅਤੇ ਅਨੁਸੂਚਿਤ ਜਾਤੀ ਲਈ 33% ਤੱਕ ਸਬਸਿਡੀ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਵੇਗੀ।

ਦਰਖ਼ਾਸਤ ਦੇ ਸਮੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਲਾਜ਼ਮੀ ਹਨ। ਚੁਣੇ ਗਏ ਉਮੀਦਵਾਰਾਂ ਲਈ ਫੀਸ ਜਨਰਲ ਕੈਟਾਗਰੀ ਲਈ ₹1000 ਅਤੇ ਅਨੁਸੂਚਿਤ ਜਾਤੀ ਲਈ ₹750 ਹੋਵੇਗੀ, ਜਿਸ ਵਿੱਚ ਅਨੁਸੂਚਿਤ ਜਾਤੀ ਦੀ ਫੀਸ ਵਾਪਸ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਉਮੀਦਵਾਰ ਦਿੱਤੇ ਗਏ ਸੰਪਰਕ ਨੰਬਰਾਂ ‘ਤੇ ਡੇਅਰੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.