ਤਾਜਾ ਖਬਰਾਂ
ਚੱਪੜਚਿੜੀ ਪਿੰਡ ਵਿੱਚ ਉਜਾੜੇ ਦੀ ਆਸ਼ੰਕਾ ਨੇ ਲੋਕਾਂ ਵਿੱਚ ਚਿੰਤਾ ਅਤੇ ਗੁੱਸੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪਿੰਡ ਦੇ 200 ਤੋਂ ਵੱਧ ਪਰਿਵਾਰਾਂ ਨੂੰ ਘਰ ਖਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਵਿਭਾਗ ਦਾ ਕਹਿਣਾ ਹੈ ਕਿ ਜਿਨ੍ਹਾਂ ਘਰਾਂ ਨੂੰ ਨੋਟਿਸ ਦਿੱਤੇ ਗਏ ਹਨ, ਉਹ ਸਰਕਾਰੀ ਜ਼ਮੀਨ ‘ਤੇ ਬਣੇ ਹੋਏ ਹਨ।
ਇਸ ਕਾਰਵਾਈ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਦਾਅਵਾ ਹੈ ਕਿ ਪਿੰਡ ਆਜ਼ਾਦੀ ਤੋਂ ਪਹਿਲਾਂ ਤੋਂ ਵਸਿਆ ਹੋਇਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਕਈ ਪੀੜ੍ਹੀਆਂ ਤੋਂ ਇੱਥੇ ਰਹਿ ਰਹੇ ਹਨ। ਉਨ੍ਹਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਘਰ ਖਾਲੀ ਕਰਵਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।
ਇਸ ਮਾਮਲੇ ਨੇ 2022 ਦੇ ਲਤੀਫ਼ਪੁਰਾ ਉਜਾੜੇ ਦੀ ਘਟਨਾ ਦੀ ਯਾਦ ਤਾਜ਼ਾ ਕਰ ਦਿੱਤੀ ਹੈ, ਜਿੱਥੇ ਪ੍ਰਸ਼ਾਸਨ ਨੇ ਕਬਜ਼ੇ ਦਾ ਹਵਾਲਾ ਦੇ ਕੇ ਕਈ ਘਰਾਂ ਨੂੰ ਖਾਲੀ ਕਰਵਾ ਦਿੱਤਾ ਸੀ ਅਤੇ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ ਸਨ।
ਚੱਪੜਚਿੜੀ ਦੇ ਮਾਮਲੇ ਵਿੱਚ ਹੁਣ ਨਜ਼ਰਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ, ਜਦਕਿ ਪਿੰਡ ਵਾਸੀ ਆਪਣੇ ਘਰ ਬਚਾਉਣ ਲਈ ਇਕੱਠੇ ਹੋ ਰਹੇ ਹਨ।
Get all latest content delivered to your email a few times a month.