IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਵਿੱਚ ਤੇਜ਼ ਰਫ਼ਤਾਰ ਥਾਰ ਦੀ ਟੱਕਰ, ਦੋ ਨੌਜਵਾਨਾਂ ਦੀ...

ਚੰਡੀਗੜ੍ਹ ਵਿੱਚ ਤੇਜ਼ ਰਫ਼ਤਾਰ ਥਾਰ ਦੀ ਟੱਕਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

Admin User - Feb 25, 2026 05:38 PM
IMG

ਚੰਡੀਗੜ੍ਹ ਵਿੱਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ਦੀ ਖੁਸ਼ੀਆਂ ਛੀਣ ਲਈਆਂ। ਹਾਊਸਿੰਗ ਬੋਰਡ ਲਾਈਟ ਪੌਇੰਟ ਨੇੜੇ ਬਾਈਕ ‘ਤੇ ਸਵਾਰ ਦੋ ਨੌਜਵਾਨਾਂ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਗੱਡੀ ਨੇ ਜ਼ੋਰ ਨਾਲ ਟੱਕਰ ਮਾਰ ਦਿੱਤੀ। ਟੱਕਰ ਦੀ ਤੀਬਰਤਾ ਇੰਨੀ ਵੱਧ ਸੀ ਕਿ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਵਿੱਚ ਤਾਰਿਕ ਮੁਹੰਮਦ ਗੁਲਸ਼ੇਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਾਰਿਕ ਮੁਹੰਮਦ ਸੁਭਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਇਲਾਜ ਦੌਰਾਨ ਜ਼ਿੰਦਗੀ ਦੀ ਜੰਗ ਹਾਰ ਗਿਆ। ਜਾਣਕਾਰੀ ਮੁਤਾਬਕ ਦੋਵੇਂ ਨਮਾਜ ਅਦਾ ਕਰਨ ਤੋਂ ਬਾਅਦ ਬਾਈਕ ‘ਤੇ ਆਪਣੇ ਕੰਮ ਲਈ ਜਾ ਰਹੇ ਸਨ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਥਾਰ ਚਾਲਕ ਇੱਕ ਪੁਲਿਸ ਕਰਮੀ ਦਾ ਪੁੱਤਰ ਹੈ। ਇਸ ਦੁੱਖਦਾਈ ਘਟਨਾ ਨਾਲ ਦੋਵੇਂ ਪਰਿਵਾਰਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਛੋਟੇ ਬੱਚੇ ਛੱਡ ਗਏ ਹਨ, ਜਿਸ ਕਾਰਨ ਘਰਾਂ ਵਿੱਚ ਮਾਤਮ ਦਾ ਮਾਹੌਲ ਹੈ।

ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਾਰੇ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.