IMG-LOGO
ਹੋਮ ਪੰਜਾਬ: ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ...

ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਇਲਾਕਿਆਂ ‘ਚ 27 ਫਰਵਰੀ ਤੋਂ 4 ਮਾਰਚ ਤੱਕ ਸ਼ਰਾਬ ‘ਤੇ ਪੂਰੀ ਪਾਬੰਦੀ

Admin User - Feb 25, 2026 09:12 PM
IMG

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ - ਅਦਿੱਤਿਆ ਡੇਚਲਵਾਲ, ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਜ਼ਿਲ੍ਹਾ ਵੱਲੋਂ ਧਾਰਮਿਕ ਸਮਾਗਮ ਨੂੰ ਧਿਆਨ ਵਿੱਚ ਰੱਖਦੇ ਹੋਏ ਅਹਿਮ ਪ੍ਰਸ਼ਾਸਨਿਕ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 27 ਫਰਵਰੀ ਤੋਂ 4 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਹਰ ਕਿਸਮ ਦੀ ਸ਼ਰਾਬ ਦੀ ਵਿਕਰੀ, ਭੰਡਾਰਨ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ।

ਇਸ ਦੌਰਾਨ ਸ਼ਰਾਬ ਦੇ ਠੇਕੇ, ਅਹਾਤੇ ਅਤੇ ਹੋਟਲਾਂ ਵਿੱਚ ਸ਼ਰਾਬ ਪੇਸ਼ ਕਰਨ ‘ਤੇ ਵੀ ਪਾਬੰਦੀ ਲਾਗੂ ਰਹੇਗੀ। ਪ੍ਰਸ਼ਾਸਨ ਨੇ ਇਹ ਫ਼ੈਸਲਾ ਇਸ ਲਈ ਲਿਆ ਹੈ ਕਿਉਂਕਿ ਸਮਾਗਮ ਦੌਰਾਨ ਲੱਖਾਂ ਸ਼ਰਧਾਲੂ ਧਾਰਮਿਕ ਭਾਵਨਾ ਨਾਲ ਇਥੇ ਪਹੁੰਚਦੇ ਹਨ ਅਤੇ ਨਸ਼ੇ ਦੀ ਵਰਤੋਂ ਨਾਲ ਨਾ ਸਿਰਫ਼ ਧਾਰਮਿਕ ਮਾਹੌਲ ਪ੍ਰਭਾਵਿਤ ਹੋ ਸਕਦਾ ਹੈ, ਸਗੋਂ ਕਾਨੂੰਨ-ਵਿਵਸਥਾ ਲਈ ਵੀ ਖ਼ਤਰਾ ਪੈਦਾ ਹੋ ਸਕਦਾ ਹੈ।

ਜਿਲ੍ਹਾ ਮੈਜਿਸਟ੍ਰੇਟ ਦੇ ਅਨੁਸਾਰ ਇਹ ਹੁਕਮ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜਨਹਿਤ ਵਿੱਚ ਇੱਕ ਤਰਫ਼ਾ ਜਾਰੀ ਕੀਤੇ ਗਏ ਹਨ ਅਤੇ ਨਿਰਧਾਰਤ ਸਮੇਂ ਦੌਰਾਨ ਸਖ਼ਤੀ ਨਾਲ ਲਾਗੂ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.